Balwant Singh Rajoana case : ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ‘ਤੇ ਹਾਈ ਕੋਰਟ ਦਾ ਆਇਆ ਫੈਸਲਾ, ਪੜ੍ਹੋ ਪੂਰੀ ਖ਼ਬਰ
ਨਵੀਂ ਦਿੱਲੀ : ਅੱਜ ਸੁਪਰੀਮ ਕੋਰਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ‘ਚ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ‘ਤੇ ਫ਼ੈਸਲਾ ਰਾਖਵਾਂ ਰੱਖਿਆ ਹੈ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਦਾਇਰ ਹਲਫ਼ਨਾਮੇ ਵਿਚ ਵੀ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਹਾਲਤ ਦਾ ਹਵਾਲਾ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਵੱਲੋਂ ਪੇਸ਼ ਹੋਏ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਬੰਬ ਧਮਾਕੇ ਵਿਚ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਜੁਲਾਈ 2007 ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਦੋਸ਼ੀ ਠਹਿਰਾਇਆ ਗਿਆ ਸੀ।
Ajnala Clash : ਧਰਨਿਆਂ ‘ਚ ‘ਸ਼ਬਦ ਗੁਰੂ’ ਲੈਕੇ ਜਾਣ ‘ਤੇ ਰੋਕ? Jathedar Harpreet Singh ਨੇ ਲਿਆ ਵੱਡਾ ਫ਼ੈਸਲਾ!
ਜਿਸ ਤੋਂ ਬਾਅਦ ਹਾਈ ਕੋਰਟ ਨੇ ਸਾਲ 2010 ਵਿਚ ਸਜ਼ਾ ਦਾ ਫ਼ੈਸਲਾ ਬਰਕਰਾਰ ਰੱਖਿਆ ਸੀ। ਹਾਲੇ ਤੱਕ ਤਕਰੀਬਨ 27 ਸਾਲਾਂ ਤੋਂ ਰਾਜੋਆਣਾ ਜੇਲ੍ਹ ਵਿਚ ਬੰਦ ਹਨ ਅਤੇ ਉਸ ਸਮੇਂ ਤੋਂ ਹੁਣ ਤੱਕ ਉਨ੍ਹਾਂ ਦੇ ਰਹਿਮ ਦੀ ਪਟੀਸ਼ਨ ਪੈਂਡਿੰਗ ਹੈ। ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਵਿਚ ਦਲੀਲ ਦਿੰਦਿਆਂ ਕਿਹਾ ਕਿ ਫਾਂਸੀ ਦੀ ਸਜ਼ਾ ਦੇ ਕੇਸ ਵਿਚ ਲੰਮੀ ਦੇਰੀ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਰਾਜੋਆਣਾ ਵੱਲੋਂ ਪੇਸ਼ ਹੋਏ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਰਹਿਮ ਦੀ ਪਟੀਸ਼ਨ 2012 ਤੋਂ ਪੈਂਡਿੰਗ ਹੈ ਜਦਕਿ ਅਸੀਂ 2023 ਵਿਚ ਆਏ ਹਾਂ ਜਿਸ ਮੁਤਾਬਕ ਇਹ ਅਦਾਲਤੀ ਹੁਕਮਾਂ ਦੀ ਸਿੱਧੀ ਉਲੰਘਣਾ ਹੈ।
Congress ਹਾਈਕਮਾਨ ਨੇ ਪਾਈ ਧੱਕ, Navjot Sidhu ਲਈ ਵੱਡੀ ਜ਼ਿੰਮੇਵਾਰੀ ਤਹਿ! ਦਿੱਲੀ ’ਚ Kejriwal ਨੂੰ ਇਕ ਹੋਰ ਝਟਕਾ!
ਰਾਜੋਆਣਾ ਦੇ ਵਕੀਲ ਦਾ ਕਹਿਣਾ ਹੈ ਕਿ ਰਾਜੋਆਣਾ ਦੀ ਉਮਰ 56 ਸਾਲ ਹੋ ਗਈ ਹੈ ਪਰ ਜਦੋਂ ਇਹ ਘਟਨਾ ਵਾਪਰੀ ਤਾਂ ਉਹ ਉਸ ਸਮੇਂ ਜਵਾਨ ਸੀ। ਅਸੀਂ ਰਹਿਮ ਦੀ ਅਪੀਲ ‘ਤੇ ਉਹਨਾਂ ਦੇ ਫੈਸਲੇ ਦਾ ਇੰਤਜ਼ਾਰ ਨਹੀਂ ਕਰ ਸਕਦੇ, ਅਦਾਲਤ ਨੂੰ ਇਸ ਮਾਮਲੇ ‘ਤੇ ਹੁਣ ਆਪਣਾ ਫ਼ੈਸਲਾ ਜਲਦ ਸੁਣਾਉਣਾ ਚਾਹੀਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.