IndiaTop News

ਮਹਿਲਾ ਕੋਚ ਨਾਲ ਛੇੜਛਾੜ: ਮੰਤਰੀ ਸੰਦੀਪ ਸਿੰਘ ਖਿਲਾਫ SIT ਦੀ ਜਾਂਚ ਪੂਰੀ, ਪੁਲਿਸ ਜਲਦ ਹੀ ਅਦਾਲਤ ‘ਚ ਦਾਖ਼ਲ ਕਰੇਗੀ ਚਾਰਜਸ਼ੀਟ

SIT ਨੇ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ ‘ਚ ਦੋਸ਼ੀ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ ਜਾਂਚ ਪੂਰੀ ਕਰ ਲਈ ਹੈ। ਪੁਲਿਸ ਇੱਕ ਹਫ਼ਤੇ ਦੇ ਅੰਦਰ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਸਕਦੀ ਹੈ। ਐਸਆਈਟੀ ਨਾਲ ਜੁੜੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਵਿੱਚ ਸਾਰੇ ਤੱਥਾਂ ਦੀ ਜਾਂਚ ਕਰ ਲਈ ਗਈ ਹੈ, ਜਿਸ ਦੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਦੱਸ ਦੇਈਏ ਕਿ ਮਹਿਲਾ ਕੋਚ ਨੇ ਸੰਦੀਪ ‘ਤੇ ਛੇੜਛਾੜ ਦਾ ਦੋਸ਼ ਲਗਾਇਆ ਸੀ। ਪ੍ਰੈੱਸ ਕਾਨਫਰੰਸ ‘ਚ ਉਨ੍ਹਾਂ ਕਿਹਾ ਸੀ ਕਿ ਮੰਤਰੀ ਨੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ। ਚੰਡੀਗੜ੍ਹ ਦੇ ਸੈਕਟਰ-26 ਥਾਣੇ ਦੀ ਪੁਲੀਸ ਨੇ ਮਹਿਲਾ ਕੋਚ ਦੀ ਸ਼ਿਕਾਇਤ ’ਤੇ 31 ਦਸੰਬਰ ਨੂੰ ਸੰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ। SIT ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।ਮਹਿਲਾ ਕੋਚ ਅਤੇ ਮੰਤਰੀ ਸੰਦੀਪ ਸਿੰਘ ਛੇੜਛਾੜ ਮਾਮਲੇ ਵਿੱਚ ਤੱਥਾਂ ਦੀ ਜਾਂਚ ਲਈ ਹਰਿਆਣਾ ਸਰਕਾਰ ਵੱਲੋਂ ਗਠਿਤ ਤੱਥ ਖੋਜ ਕਮੇਟੀ ਨੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਹੈ। ਕਮੇਟੀ ਨੂੰ ਇਸ ਮਾਮਲੇ ਵਿੱਚ ਕੁਝ ਖਾਸ ਨਜ਼ਰ ਨਹੀਂ ਆਇਆ। ਕਮੇਟੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਛੇੜਛਾੜ ਨਾਲ ਸਬੰਧਤ ਜਾਂਚ ਚੰਡੀਗੜ੍ਹ ਪੁਲੀਸ ਦੇ ਦਾਇਰੇ ਵਿੱਚ ਆਉਂਦੀ ਹੈ। ਇਸ ਲਈ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲੀਸ ਹੀ ਕਰੇਗੀ। ਕਮੇਟੀ ਨੇ ਮਹਿਲਾ ਕੋਚ ਵੱਲੋਂ ਲਗਾਏ ਗਏ ਹੋਰ ਦੋਸ਼ਾਂ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਇਹ ਸਿੱਟਾ ਕੱਢਿਆ ਹੈ ਕਿ ਦੋਸ਼ ਸਹੀ ਨਹੀਂ ਹਨ। ਕਮੇਟੀ ਮੁਤਾਬਕ ਮਹਿਲਾ ਕੋਚ ਨੇ ਦੋਸ਼ ਲਾਇਆ ਸੀ ਕਿ ਉਸ ਨੇ ਹਰਿਆਣਾ ਪੁਲੀਸ ਦੇ ਉੱਚ ਅਧਿਕਾਰੀਆਂ ਅਤੇ ਖੇਡ ਡਾਇਰੈਕਟੋਰੇਟ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ ਪਰ ਉਸ ਦੀ ਸ਼ਿਕਾਇਤ ’ਤੇ ਕੋਈ ਕਾਰਵਾਈ ਨਹੀਂ ਹੋਈ। ਕਮੇਟੀ ਨੇ ਜਾਂਚ ‘ਚ ਪਾਇਆ ਕਿ ਨਾ ਤਾਂ ਮਹਿਲਾ ਕੋਚ ਦਾ ਫੋਨ ਉੱਚ ਅਧਿਕਾਰੀਆਂ ਨੂੰ ਮਿਲਿਆ ਅਤੇ ਨਾ ਹੀ ਖੇਡ ਡਾਇਰੈਕਟੋਰੇਟ ਦੇ ਅਧਿਕਾਰੀਆਂ ਨਾਲ ਕੀਤੀ ਗਈ ਪੁੱਛਗਿੱਛ ‘ਚ ਕੁਝ ਸਾਹਮਣੇ ਆਇਆ। ਇਹ ਰਿਪੋਰਟ ਗ੍ਰਹਿ ਮੰਤਰੀ ਅਨਿਲ ਵਿੱਜ ਤੱਕ ਵੀ ਪਹੁੰਚ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button