IndiaTop News

ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਤਮ, ਪਹੁੰਚਿਆ ਜੇਲ੍ਹ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਅੱਜ ਖਤਮ ਹੋ ਗਈ ਹੈ। ਆਪਣੀ 40 ਦਿਨਾਂ ਦੀ ਪੈਰੋਲ ਦੌਰਾਨ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿੱਚ ਰਿਹਾ ਸੀ। ਰਾਮ ਰਹੀਮ 21 ਜਨਵਰੀ ਨੂੰ 40 ਦਿਨਾਂ ਲਈ ਪੈਰੋਲ ‘ਤੇ ਬਾਹਰ ਆਇਆ ਸੀ।
ਜਦੋਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਰਾਮ ਰਹੀਮ ਨੇ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ ‘ਚ ਭੰਡਾਰਾ ਅਤੇ ਸਤਿਸੰਗ ‘ਚ ਸ਼ਾਮਲ ਹੋਣ ਲਈ ਜੇਲ ਪ੍ਰਸ਼ਾਸਨ ਨੂੰ 40 ਦਿਨਾਂ ਦੀ ਪੈਰੋਲ ਲਈ ਅਰਜ਼ੀ ਭੇਜੀ ਸੀ। ਜਿਸ ਤੋਂ ਬਾਅਦ ਮਨਜ਼ੂਰੀ ਮਿਲਣ ਤੋਂ ਬਾਅਦ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਸੀ। ਪਰ ਕਈ ਵਿਰੋਧੀ ਪਾਰਟੀਆਂ ਅਤੇ ਸੰਗਠਨਾਂ ਨੇ ਰਾਮ ਰਹੀਮ ਦੀ ਪੈਰੋਲ ਦਾ ਸਖ਼ਤ ਵਿਰੋਧ ਕੀਤਾ। ਅਕਤੂਬਰ 2022 ਵਿੱਚ ਵੀ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਜਦੋਂ ਡੇਰਾ ਮੁਖੀ ਰਾਮ ਰਹੀਮ ਨੇ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ ‘ਤੇ ਕਿਰਪਾਨ ਨਾਲ ਕੇਕ ਕੱਟਿਆ ਤਾਂ ਇਸ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਜਿਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਰਾਮ ਰਹੀਮ ਨੇ ਕਿਰਪਾਨ ਨਾਲ ਕੇਕ ਕੱਟ ਕੇ ਉਨ੍ਹਾਂ ਦੀ ਆਸਥਾ ਨੂੰ ਠੇਸ ਪਹੁੰਚਾਈ ਹੈ। ਕਿਰਪਾਨ ਨੂੰ ਸ੍ਰੀ ਸਾਹਿਬ ਸਿੱਖਾਂ ਦੀ ਆਸਥਾ ਨਾਲ ਜੁੜਿਆ ਧਾਰਮਿਕ ਚਿੰਨ੍ਹ ਮੰਨਿਆ ਜਾਂਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਰਾਮ ਰਹੀਮ ਦੀ ਪੈਰੋਲ ਵਿਰੁੱਧ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਚ ਕਿਹਾ ਗਿਆ ਸੀ ਕਿ ਰਾਮ ਰਹੀਮ ਪੈਰੋਲ ‘ਤੇ ਬਾਹਰ ਆ ਕੇ ਸਿੱਖਾਂ ਦੀ ਆਸਥਾ ਨੂੰ ਭੜਕਾ ਰਿਹਾ ਹੈ। ਉਸ ਨੂੰ ਇੱਕ ਸਾਲ ਵਿੱਚ ਚਾਰ ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ। ਜਦੋਂ ਕਿ ਸਿੱਖ ਕੈਦੀ ਵੱਲੋਂ ਇੱਕ ਵਾਰ ਪੈਰੋਲ ਲੈਣ ਤੋਂ ਬਾਅਦ ਜਦੋਂ ਦੂਜੀ ਵਾਰ ਪੈਰੋਲ ਲਈ ਅਰਜ਼ੀ ਦਿੱਤੀ ਜਾਂਦੀ ਹੈ ਤਾਂ ਉਸ ਨੂੰ ਇਨਕਾਰ ਕਰ ਦਿੱਤਾ ਜਾਂਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button