SportsTop News

WPL 2023: ਦਿੱਲੀ ਕੈਪੀਟਲਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 60 ਦੌੜਾਂ ਨਾਲ ਹਰਾਇਆ

WPL 2023: ਮਹਿਲਾ ਪ੍ਰੀਮੀਅਰ ਲੀਗ ਵਿੱਚ ਦਿੱਲੀ ਕੈਪੀਟਲਸ ਅਤੇ ਰਾਇਲ ਚੈਲੰਜਰਜ਼ ਬੰਗਲੌਰ ਵਿਚਕਾਰ ਮੈਚ ਖੇਡਿਆ ਗਿਆ। ਇਸ ਮੈਚ ਵਿੱਚ ਦਿੱਲੀ ਕੈਪੀਟਲਸ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 60 ਦੌੜਾਂ ਨਾਲ ਹਰਾਇਆ। ਮੈਚ ‘ਚ ਟਾਸ ਜਿੱਤ ਕੇ ਰਾਇਲ ਚੈਲੰਜਰਜ਼ ਦੀ ਕਪਤਾਨ ਸਮ੍ਰਿਤੀ ਮੰਧਾਨਾ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਜੋ ਗਲਤ ਸਾਬਤ ਹੋਇਆ। ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਕੈਪੀਟਲਸ ਨੇ 20 ਓਵਰਾਂ ‘ਚ 2 ਵਿਕਟਾਂ ਗੁਆ ਕੇ 223 ਦੌੜਾਂ ਬਣਾਈਆਂ।ਦਿੱਲੀ ਕੈਪੀਟਲਜ਼ ਲਈ ਦੋਵੇਂ ਸਲਾਮੀ ਬੱਲੇਬਾਜ਼ ਸ਼ੇਫਾਲੀ ਵਰਮਾ ਨੇ 84 ਅਤੇ ਲੈਨਿੰਗ ਨੇ 72 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਕਪ ਨੇ 39 ਅਤੇ ਜੇਮਿਮਾ ਨੇ 22 ਦੌੜਾਂ ਬਣਾਈਆਂ। ਸ਼ੈਫਾਲੀ ਅਤੇ ਲੈਨਿੰਗ ਵਿਚਾਲੇ ਪਹਿਲੀ ਵਿਕਟ ਲਈ 162 ਦੌੜਾਂ ਦੀ ਸਾਂਝੇਦਾਰੀ ਹੋਈ। ਦਿੱਲੀ ਕੈਪੀਟਲਸ ਨੇ ਮਹਿਲਾ ਪ੍ਰੀਮੀਅਰ ਲੀਗ ‘ਚ ਸਭ ਤੋਂ ਵੱਧ ਸਕੋਰ ਬਣਾ ਕੇ ਇਤਿਹਾਸ ਰਚ ਦਿੱਤਾ ਹੈ। ਰਾਇਲ ਚੈਲੰਜਰਜ਼ ਬੰਗਲੌਰ ਲਈ ਗੇਂਦਬਾਜ਼ੀ ਕਰਦੇ ਹੋਏ ਹੈਦਰ ਨਾਈਟ ਨੇ 2 ਵਿਕਟਾਂ ਆਪਣੇ ਨਾਂ ਕੀਤੀਆਂ, ਇਸ ਤੋਂ ਇਲਾਵਾ ਕੋਈ ਹੋਰ ਗੇਂਦਬਾਜ਼ ਵਿਕਟ ਨਹੀਂ ਲੈ ਸਕਿਆ।223 ਦੌੜਾਂ ਦਾ ਪਿੱਛਾ ਕਰਨ ਉਤਰੀ ਰਾਇਲ ਚੈਲੰਜਰਜ਼ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 168 ਦੌੜਾਂ ਹੀ ਬਣਾ ਸਕੀ। ਬੰਗਲੌਰ ਲਈ ਬੱਲੇਬਾਜ਼ੀ ਕਰਦੇ ਹੋਏ ਕਪਤਾਨ ਸਮ੍ਰਿਤੀ ਮੰਧਾਨਾ ਨੇ ਸਭ ਤੋਂ ਵੱਧ 35 ਦੌੜਾਂ ਦੀ ਪਾਰੀ ਖੇਡੀ। ਇਸ ਦੌਰਾਨ ਸਮ੍ਰਿਤੀ ਮੰਧਾਨਾ ਨੇ 5 ਚੌਕੇ ਅਤੇ ਇਕ ਸ਼ਾਨਦਾਰ ਛੱਕਾ ਲਗਾਇਆ। ਸਮ੍ਰਿਤੀ ਤੋਂ ਇਲਾਵਾ ਹੈਦਰ ਨਾਈਟ ਨੇ 34, ਐਲੀਜ਼ ਪੈਰੀ ਨੇ 31 ਅਤੇ ਮੇਗਨ ਨੇ 30 ਦੌੜਾਂ ਬਣਾਈਆਂ। ਦਿੱਲੀ ਵੱਲੋਂ ਦਿੱਤੇ ਇੰਨੇ ਵੱਡੇ ਸਕੋਰ ਦਾ ਦਬਾਅ ਪੂਰੇ ਮੈਚ ‘ਚ ਬੈਂਗਲੁਰੂ ‘ਤੇ ਦੇਖਣ ਨੂੰ ਮਿਲਿਆ।ਦਿੱਲੀ ਦੀ ਟੀਮ ਦੀ ਗੇਂਦਬਾਜ਼ੀ ਵੀ ਕਾਫੀ ਵਧੀਆ ਰਹੀ। ਦਿੱਲੀ ਲਈ ਤਾਰਾ ਨੌਰਿਸ ਨੇ 4 ਓਵਰਾਂ ‘ਚ 29 ਦੌੜਾਂ ਦੇ ਕੇ ਸਭ ਤੋਂ ਵੱਧ 5 ਵਿਕਟਾਂ ਲਈਆਂ। ਇਸ ਤੋਂ ਇਲਾਵਾ ਐਲਿਸ ਕੈਪਸੀ ਨੇ 2 ਵਿਕਟਾਂ ਅਤੇ ਸ਼ਿਖਾ ਪਾਂਡੇ ਨੇ ਇਕ ਵਿਕਟ ਲਈ।ਮਹਿਲਾ ਪ੍ਰੀਮੀਅਰ ਲੀਗ ਵਿਚ ਦਿੱਲੀ ਕੈਪੀਟਲਸ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਹਰਾ ਕੇ ਜਿੱਤ ਦੇ ਨਾਲ ਆਪਣੀ ਸ਼ੁਰੂਆਤ ਕੀਤੀ। ਇਸ ਮੈਚ ‘ਚ ਸ਼ਾਨਦਾਰ ਗੇਂਦਬਾਜ਼ੀ ਕਰਨ ਲਈ ਤਾਰਾ ਨੋਰਿਸ ਨੂੰ ‘ਮੈਨ ਆਫ ਦਾ ਮੈਚ’ ਚੁਣਿਆ ਗਿਆ। ਮਹਿਲਾ ਪ੍ਰੀਮੀਅਰ ਲੀਗ ਵਿੱਚ ਹੁਣ ਤੱਕ ਦੋ ਮੈਚ ਖੇਡੇ ਜਾ ਚੁੱਕੇ ਹਨ ਅਤੇ ਦੋਵਾਂ ਮੈਚਾਂ ਵਿੱਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 200 ਤੋਂ ਵੱਧ ਦਾ ਸਕੋਰ ਬਣਾਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button