PunjabTop News

CM ਮਾਨ ਆਪਣੀ ਧਰਮ ਪਤਨੀ ਨਾਲ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਹੋਏ ਨਤਮਸਤਕ

ਅਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਧਰਮ ਪਤਨੀ ਨਾਲ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਵੱਲੋਂ ਇਸਦੀ ਜਾਣਕਾਰੀ ਖੁਦ ਟਵੀਟ ਕਰ ਸਾਂਝੀ ਕੀਤੀ ਗਈ ਹੈ। ਉਨ੍ਹਾਂ ਲਿਖਿਆਂ ਕਿ “ਹੋਲਾ ਮਹੱਲਾ ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ…ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ..ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ…ਸੰਗਤ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦੇਵਾਂਗੇ…”

ਇਸ ਦੌਰਾਨ CM ਮਾਨ NY ਮੌਕੇ ‘ਤੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਕਰੀਬ 21 ਦਿਨ ਪਹਿਲਾਂ ਖਾਲਸੇ ਦੀ ਜਨਮ ਭੂਮੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮੁਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਸੀ.ਐਮ ਮਾਨ ਨੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button