Press ReleasePunjabTop News

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ ਨੂੰ ਹੱਕਾਂ ਤੋਂ ਜਾਣੂ ਕਰਵਾਉਣ ਅਤੇ ਕਾਨੂੰਨੀ ਸੇਵਾਵਾਂ ਦੇਣ ਲਈ ਕੀਤੇ ਜਾ ਰਹੇ ਹਨ ਕਈ ਉਪਰਾਲੇ : ਸ਼੍ਰੀਮਤੀ ਸੰਤੋਸ਼ ਸਨੇਹੀ ਮਾਨ

ਅਬੋਹਰ/ਚੰਡੀਗੜ੍ਹ : ਔਰਤਾਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਤੋਂ ਜਾਣੂ ਕਰਾਉਣ ਦੇ ਮਨੋਰਥ ਨਾਲ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਅੱਜ ਭਾਗ ਸਿੰਘ ਖ਼ਾਲਸਾ ਕਾਲਜ ਫਾਰ ਵੋਮੈਨ ਅਬੋਹਰ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸ਼੍ਰੀਮਤੀ ਸੰਤੋਸ਼ ਸਨੇਹੀ ਮਾਨ, ਮੈਂਬਰ ਸਕੱਤਰ, ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ।

Ludhiana Girls Hostel ’ਚ ਵੜਿਆ Gangster? ਵੇਖੋ! ਫਿਲਮਾਂ ਵਾਂਗ ਚੜਿਆ Hostel ਦੀ ਕੰਧ ’ਤੇ CCTV ’ਚ ਕੈਦ!

ਇਸ ਮੌਕੇ ਬੋਲਦਿਆ ਸ਼੍ਰੀਮਤੀ ਸੰਤੋਸ਼ ਸਨੇਹੀ ਮਾਨ ਨੇ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਔਰਤਾਂ ਨੂੰ ਉਹਨਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਅਤੇ ਔਰਤ ਸਸ਼ਕਤੀਕਰਨ ਲਈ ਕਾਨੂੰਨੀ ਜਾਗਰੂਕਤਾ ਇੱਕ ਮਹੱਤਵਪੂਰਨ ਸਾਧਨ ਹੈ। ਉਹਨਾਂ ਕਿਹਾ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ ਨੂੰ ਉਹਨਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਅਤੇ ਉਹਨਾਂ ਨੂੰ ਕਾਨੂੰਨੀ ਸੇਵਾਵਾਂ ਦੇਣ ਦੇ ਮੰਤਵ ਨਾਲ ਕਈ ਉਪਰਾਲੇ ਕੀਤੇ ਜਾ ਰਹੇ ਹਨ।

ਮੁੜ ਹੋਵੇਗਾ Khalsa Raaj? Amritpal Singh ਬਾਰੇ ਅਹਿਮ ਜਾਣਕਾਰੀ! ਵੇਖੋ! Ravneet Bittu ਤੇ Bitta ਕਿਉਂ ਘਬਰਾਏ?

ਇਸ ਮੌਕੇ ਸ਼੍ਰੀ ਅਰੁਣ ਗੁਪਤਾ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ, 1987, ਵਿੱਚ ਦਰਜ ਕਾਨੂੰਨੀ ਸੇਵਾਵਾਂ ਪ੍ਰਤੀ ਉਪਬੰਧਾਂ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਸ਼੍ਰੀਮਤੀ ਜਤਿੰਦਰ ਕੌਰ, ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button