Breaking NewsPunjabTop News

ਬਜਟ ਪੇਸ਼ ਹੋਣ ਤੋਂ ਬਾਅਦ ਪੰਜਾਬ ਸਰਕਾਰ ਦਾ ਸੂਪਰ ਐਕਸ਼ਨ, ਸਾਬਕਾ CM ਪੰਜਾਬ ਖਿਲਾਫ਼ ਲੁਕ ਆਉਟ ਨੋਟਿਸ ਜਾਰੀ

ਚੰਡੀਗੜ੍ਹ : ਇਸ ਵੇਲੇ ਦੀ ਖ਼ਬਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ ਵਿਜਿਲੈਂਸ ਨੇ ਚਰਨਜੀਤ ਸਿੰਘ ਚੰਨੀ ਖਿਲਾਫ਼ ਲੁਕ ਆਉਟ ਸਰਕੂਲਰ ਨੋਟਿਸ ਜਾਰੀ ਕਰ ਦਿੱਤਾ ਹੈ। ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਚੰਨੀ ਨੂੰ ਇਹ ਨੋਟਿਸ ਜਾਰੀ ਹੋਇਆ ਹੈ। ਤੁਹਾਨੂੰ ਦਸ ਦਈਏ ਕਿ ਬੀਤੇ ਦਿਨ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਉਨ੍ਹਾਂ ਨੇ ਗੁਰੂ ਰਵਿਦਾਸ ਜੀ ਦੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਕੈਲੀਫ੍ਰੋਰਨਿਆਂ ਜਾਣਾ ਸੀ ਪਰ ਉਹ ਇਸ ਕਰਕੇ ਕੈਲੀਫ੍ਰੋਰਨਿਆਂ ਨਹੀਂ ਗਏ ਕਿ ਕੀਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਭਗੋੜਾ ਨਾਂਅ ਸੱਮਝ ਲੈਣ। ਕੁਝ ਦਿਨ ਪਹਿਲਾ ਸੀਐਮ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਮੁੱਖੀ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਵਿਧਾਨ ਸਭਾ ਬਜਟ ਸ਼ੈਸ਼ਨ ਵਿਚ ਤਿੱਖੀ ਤਲਖੀ ਦੇਖਣ ਨੂੰ ਮਿਲੀ ਸੀ। ਜਿਸ ‘ਤੇ ਭਗਵੰਤ ਮਾਨ ਨੇ ਜਵਾਬ ਦਿੰਦੀਆਂ ਕਿਹਾ ਸੀ ਕਿ ਘਬਰਾਓ ਨਾ ਬਾਜਵਾ ਸਾਹਬ ਜੋ ਵੀ ਇਸ ਰੇਤ ਮਾਫੀਆ ਵਿਚ ਸ਼ਾਮਲ ਹਨ ਉਨ੍ਹਾਂ ਦਾ ਵੀ ਨੰਬਰ ਛੇਤੀ ਲੱਗੂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button