ਚੰਡੀਗੜ੍ਹ : ਕੇਂਦਰ ਸਰਕਾਰ ਨੇ ਜਨਵਰੀ 2021 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿਚ ਹੋਈ ਕੁਤਾਹੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਵੱਲੋਂ ਕੀਤੀ ਜਾਂਚ ਦੀ ਰਿਪੋਰਟ ’ਤੇ ਕੀਤੀ ਕਾਰਵਾਈ ਦਾ ਵੇਰਵਾ ਮੰਗਿਆ ਹੈ। ਹਿੰਦੋਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਇਸ ਰਿਪੋਰਟ ਵਿਚ ਤਤਕਾਲੀ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਤੇ ਤਤਕਾਲੀ ਡੀ ਜੀ ਪੀ ਐਸ ਚਟੋਪਾਧਿਆਏ ਨੂੰ ਦੋਸ਼ੀ ਠਹਿਰਾਇਆ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਐਸਐਸ ਪੀ ਹਰਮਨਦੀਪ ਸਿੰਘ ਹੰਸ ਨੂੰ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ। ਰਿਪੋਰਟ ਮੁਤਾਬਕ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਤੋਂ ਇਸ ਮਾਮਲੇ ਵਿਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਹੈ। ਜਸਟਿਸ ਇੰਦੂ ਮਲਹੋਤਰਾ ਨੇ 6 ਮਹੀਨੇ ਪਹਿਲਾਂ ਰਿਪੋਰਟ ਸੌਂਪੀ ਸੀ।
ਅਜਿਹਾ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਜਿਹੜੇ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆਗਿਆ ਹੈ, ਉਹਨਾਂ ਨੂੰ ਚਾਰਜਸ਼ੀਟ ਕੀਤਾ ਜਾਵੇ। ਰਿਪੋਰਟ ਵਿਚ ਮੁੱਖ ਸਕੱਤਰ ਤੇ ਡੀ ਜੀ ਪੀ ਤੋਂ ਇਲਾਵਾ ਐਡੀਸ਼ਨਲ ਡੀ ਜੀ ਪੀ ਜੀ ਨਾਗੇਸ਼ਵਰ ਰਾਓ ਅਤੇ ਨਰੇਸ਼ ਅਰੋਡਾ, ਆਈ ਜੀ ਰਾਕੇਸ਼ ਅਗਰਵਾਲਅਤੇ ਇੰਦਰਬੀਰ ਸਿੰਘ, ਤਤਕਾਲੀ ਡੀ ਆਈਜੀ ਸੁਰਜੀਤ ਸਿੰਘ ਤੇ ਐਸ ਐਸ ਪੀ ਚਰਨਜੀਤ ਸਿੰਘ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਸੀ। ਇਹਰਿਪੋਰਟ ਸੁਪਰੀਮ ਕੋਰਟ ਨੂੰ ਅਤੇ ਕੇਂਦਰ ਸਰਕਾਰ ਨੂੰ 25 ਅਗਸਤ ਨੂੰ ਸੌਂਪੀ ਗਈ ਸੀ ਤੇ ਕੇਂਦਰ ਸਰਕਾਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਇਹ ਰਿਪੋਰਟ ਕਾਰਵਾਈ ਵਾਸਤੇ ਭੇਜ ਦਿੱਤੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.