PunjabTop News

ਚੰਡੀਗੜ੍ਹ ‘ਚ ਕਾਂਗਰਸ ਤੇ ਪੁਲਿਸ ਆਹਮੋ-ਸਾਹਮਣੇ: ਅਡਾਨੀ-ਭਾਜਪਾ ਦੇ ਵਿਰੋਧ ‘ਚ ਰਾਜ ਭਵਨ ਦਾ ਘੇਰਾਓ ਕਰਨ ਜਾ ਰਹੇ ਸਨ ਵਰਕਰ

ਚੰਡੀਗੜ੍ਹ ‘ਚ ਅਡਾਨੀ ਗਰੁੱਪ ਅਤੇ ਮੋਦੀ ਸਰਕਾਰ ਦੇ ਵਿਰੋਧ ‘ਚ ਪੁਲਿਸ ਅਤੇ ਕਾਂਗਰਸ ਆਹਮੋ-ਸਾਹਮਣੇ ਹੋ ਗਈ। ਕਾਂਗਰਸੀ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਜਾ ਰਹੇ ਸਨ ਕਿ ਪੁਲਿਸ ਨੇ ਉਨ੍ਹਾਂ ਨੂੰ ਅੱਧ ਵਿਚਕਾਰ ਹੀ ਰੋਕ ਲਿਆ। ਕਾਂਗਰਸੀ ਵਰਕਰਾਂ ਨੂੰ ਰੋਕਣ ਲਈ ਬੈਰੀਕੇਡਿੰਗ ਲਗਾਈ ਗਈ। ਵਰਕਰ ਉਨ੍ਹਾਂ ਬੈਰੀਕੇਡਾਂ ਨੂੰ ਪਾਰ ਕਰ ਰਹੇ ਸਨ। ਇਸ ’ਤੇ ਪੁਲੀਸ ਨੇ ਲਾਠੀਚਾਰਜ ਵੀ ਕੀਤਾ।ਕਾਂਗਰਸ ਵੱਲੋਂ ਸੋਮਵਾਰ ਨੂੰ ਸੈਕਟਰ 18/19 ਲਾਈਟ ਪੁਆਇੰਟ ਤੋਂ ਪੰਜਾਬ ਰਾਜ ਭਵਨ ਤੱਕ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਸੀ। ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡ ਲਗਾ ਕੇ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕਰ ਦਿੱਤੇ ਸਨ, ਜਿਸ ਦੌਰਾਨ ਕੁਝ ਕਾਂਗਰਸੀ ਵਰਕਰ ਬੈਰੀਕੇਡਾਂ ’ਤੇ ਚੜ੍ਹਦੇ ਦੇਖੇ ਗਏ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਵੀ ਕੀਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ।ਇਸ ਪ੍ਰਦਰਸ਼ਨ ਵਿੱਚ ਮਹਿਲਾ ਕਾਂਗਰਸ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਕਿਹਾ ਕਿ ਚੰਡੀਗੜ੍ਹ ਸਮੇਤ ਦੇਸ਼ ਦਾ ਹਰ ਆਮ ਨਾਗਰਿਕ ਵੱਧ ਰਹੀ ਮਹਿੰਗਾਈ ਕਾਰਨ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਲੋਕਾਂ ਲਈ ਕਾਂਗਰਸ ਦੀ ਇਹ ਲੜਾਈ ਨਿਰੰਤਰ ਜਾਰੀ ਰਹੇਗੀ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਪੇਡ ਪਾਰਕਿੰਗ ਘੁਟਾਲੇ ਸਮੇਤ ਪਾਣੀ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਘਰੇਲੂ ਗੈਸ ਸਿਲੰਡਰਾਂ ਦੇ ਰੇਟਾਂ ਵਿੱਚ ਵਾਧੇ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ਨੂੰ ਘੇਰਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button