ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਗ੍ਰਿਫਤਾਰ 4 ਸਮਰਥਕਾਂ ਨੂੰ ਆਸਾਮ ਦੇ ਡਿਬਰੂਗੜ੍ਹ ਲੈ ਪਹੁੰਚੀ, ਰੱਖਿਆ ਜਾਵੇਗਾ ਜੇਲ੍ਹ ਉਥੇ ‘ਚ
Punjab Police took the arrested 4 supporters of Amritpal to Dibrugarh in Assam, they will be kept in jail there.
ਚੰਡੀਗੜ੍ਹ : ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਦੀ ਭਾਲ ਐਤਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਪੁਲਿਸ ਨੇ ਇਨ੍ਹਾਂ ਦੀ ਭਾਲ ਲਈ ਸੂਬੇ ਵਿੱਚ ਇੱਕ ਮੈਗਾ ਸਰਚ ਅਭਿਆਨ ਚਲਾਇਆ ਹੈ। ਸ਼ਨੀਵਾਰ ਨੂੰ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਸ ਦੀ ਕਾਰ ਨਕੋਦਰ ਵਿੱਚ ਖੜ੍ਹੀ ਮਿਲੀ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਦਾ ਮੋਬਾਇਲ ਫੋਨ ਵੀ ਇਸੇ ਗੱਡੀ ‘ਚੋਂ ਮਿਲਿਆ ਹੈ। ਅਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਸੂਚਨਾ ਸ਼ਨੀਵਾਰ ਦੁਪਹਿਰ ਨੂੰ ਮਿਲੀ ਪਰ ਦੇਰ ਰਾਤ ਪੁਲਸ ਨੇ ਦੱਸਿਆ ਕਿ ਉਹ ਫਰਾਰ ਹੈ। ਸੂਤਰਾਂ ਮੁਤਾਬਕ ਉਸ ‘ਤੇ NSA ਲਗਾਇਆ ਜਾ ਸਕਦਾ ਹੈ। ਅੰਮ੍ਰਿਤਪਾਲ ਦੇ ਫਾਈਨਾਂਸਰ ਦਲਜੀਤ ਸਿੰਘ ਕਲਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹ ਇੱਕ ਅਦਾਕਾਰ ਅਤੇ ਨਿਰਮਾਤਾ ਹੈ।
ਭਰੇ ਬਜ਼ਾਰ ’ਚ ਪੁਲਿਸ ਨੇ ਪਾਇਆ ਘੇਰਾ, ਵੀਡੀਓ CCTV ਕੈਮਰਿਆਂ ’ਚ ਕੈਦ, ਫ਼ਿਲਮੀ ਸੀਨ ਵਾਂਗ ਸਿੰਘ ਉਤਾਰੇ ਗੱਡੀਆਂ ’ਚੋਂ |
ਪੁਲਿਸ ਹੁਣ ਤੱਕ ‘ਵਾਰਿਸ ਪੰਜਾਬ ਦੇ’ ਨਾਲ ਜੁੜੇ 100 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। 8 ਰਾਈਫਲਾਂ ਅਤੇ ਰਿਵਾਲਵਰ ਵੀ ਬਰਾਮਦ ਹੋਏ ਹਨ। ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀਆਂ ਨੂੰ ਪੰਜਾਬ ਪੁਲਿਸ ਵਲੋਂ ਅਸਮ ਲਿਜਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਵਿਅਕਤੀਆਂ ਨੂੰ ਵਿਸ਼ੇਸ਼ ਚਾਰਟਡ ਜਹਾਜ਼ ਰਾਹੀਂ ਪੰਜਾਬ ਪੁਲਿਸ ਦੀ ਇਕ ਟੀਮ ਅਸਮ ਲੈ ਕੇ ਗਈ ਹੈ ਤੇ ਇਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ‘ਚ ਰੱਖਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.