Press ReleasePunjabTop News

ਰਾਜਸਥਾਨ ਫੀਡਰ ਨਹਿਰ 60 ਦਿਨਾਂ ਲਈ ਬੰਦ ਰਹੇਗੀ

ਚੰਡੀਗੜ੍ਹ : ਰਾਜਸਥਾਨ ਸਰਕਾਰ ਦੀ ਬੇਨਤੀ ’ਤੇ ਪੰਜਾਬ ਦੇ ਜਲ ਸਰੋਤ ਵਿਭਾਗ ਨੇ ਰਾਜਸਥਾਨ ਫੀਡਰ ਨਹਿਰ ਨੂੰ 60 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਰਾਜਸਥਾਨ ਸਰਕਾਰ ਨੇ ਰੀਲਾਈਨਿੰਗ ਦੇ ਬਕਾਇਆ ਰਹਿੰਦੇ ਕੰਮ ਦੇ ਮੱਦੇਨਜ਼ਰ ਨਹਿਰ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ 26 ਮਾਰਚ 2023 ਤੋਂ 24 ਮਈ 2023 (ਦੋਵੇਂ ਦਿਨ ਸ਼ਾਮਲ) 60 ਦਿਨਾਂ ਲਈ ਨਹਿਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਰਾਜ ਸਰਕਾਰ ਨੇ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਇਹ ਹੁਕਮ ਜਾਰੀ ਕੀਤੇ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button