PunjabTop News

ਕੌਮੀ ਕਮਿਸ਼ਨ ਨੇ ਪੰਜਾਬ ਸਰਕਾਰ ਕੀਤੀ ਦਿੱਲੀ ਤਲ਼ਬ

ਮਾਮਲਾ ਮੁਕੱਦਮੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਪੀੜ੍ਹਤ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ! 

ਜਗਰਾਉਂ , 25 ਮਾਰਚ 2023 : ਅਨੁਸੂਚਿਤ ਜਾਤੀ ਪਰਿਵਾਰ ਦੀ ਨੌਜਵਾਨ ਧੀ ਅਤੇ ਮਾਂ ਨੂੰ ਤੱਤਕਾਲੀ ਥਾਣਾਮੁਖੀ ਗੁਰਿੰਦਰ ਬੱਲ ਅਤੇ ਏਅੈਸਆਈ ਰਾਜਵੀਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਨਜਾਇਜ਼ ਹਿਰਾਸਤ ‘ਚ ਰੱਖ ਕੇ ਕੁੱਟਮਾਰ ਕਰਨ ਅਤੇ ਕਰੰਟ ਲਗਾਉਣ ਨਾਲ ਨਕਾਰਾ ਹੋ ਕੇ ਮੌਤ ਦੇ ਮੂੰਹ ਗਈ ਧੀ ਕੁਲਵੰਤ ਕੌਰ ਰਸੂਲਪੁਰ ਨੂੰ ਮਰਨ ਲਈ ਮਜ਼ਬੂਰ ਕਰਨ ਅਤੇ ਅਗਵਾ ਕਰਨ ਦੇ ਮਾਮਲੇ ਸਬੰਧੀ ਸਾਲ ਪਹਿਲਾਂ ਦਰਜ ਮੁਕੱਦਮੇ ਦੇ ਚਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ ਅਤੇ ਪੀੜ੍ਹਤ ਪਰਿਵਾਰ ਨੂੰ ਮੁਆਵਜ਼ਾ ਨਾ ਦੇਣ ਸਬੰਧੀ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹੁਣ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਦਿੱਲੀ ਤਲ਼ਬ ਕੀਤਾ ਹੈ। ਪਟੀਸ਼ਨਰ ਇਕਬਾਲ ਸਿੰਘ ਰਸੂਲਪੁਰ ਨੇ ਦੱਸਿਆ ਕਿ ਲੰਗੀਆਂ ਤਰੀਕਾਂ ‘ਤੇ ਸੀਨੀਅਰ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਗੈਰ-ਹਾਜ਼ਰੀ ਅਤੇ ਹਾਜ਼ਰ ਹੋਏ ਅੈਸਅੈਸਪੀ ਅਤੇ ਏਆਈਜੀ ਕਰਾਇਮ ਦੇ ਨਾਰਾਤਮਕ ਵਤੀਰੇ ਤੋਂ ਖਫਾ ਕੌਮੀ ਕਮਿਸ਼ਨ ਨੇ ਹੁਣ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੀ.ਕੇ.ਜੰਜੂਆਂ ਨੂੰ ਆਦੇਸ਼ ਦਿੱਤਾ ਹੈ ਕਿ ਮਾਮਲੇ ਨਾਲ ਸਬੰਧਤ ਏਡੀਜੀਪੀ/ਕਰਾਇਮ, ਕਮਿਸ਼ਨਰ ਪਟਿਆਲਾ, ਇੰਸਪੈਕਟਰ ਜਨਰਲ ਪੁਲਿਸ ਲੁਧਿਆਣਾ ਡਿਪਟੀ ਕਮਿਸ਼ਨ ਲੁਧਿਆਣਾ ਸਮੇਤ ਏਆਈਜੀ/ਕਰਾਇਮ ਜਲੰਧਰ ਦੀ 28 ਮਾਰਚ 2023 ਨੂੰ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button