Press ReleasePunjabTop News

ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ

ਚੰਡੀਗੜ੍ਹ : ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਥੇ ਮੁਲਾਕਾਤ ਕੀਤੀ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਨੰਬਰਦਾਰ ਭਾਈਚਾਰਾ ਲੋਕਤੰਤਰੀ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ, ਜਿਨ੍ਹਾਂ ਦੀ ਹਰ ਪਿੰਡ/ਸ਼ਹਿਰ ਅਤੇ ਸਰਕਾਰੀ ਦਫ਼ਤਰਾਂ ਵਿੱਚ ਇੱਕ ਮੋਹਤਬਰ ਵਿਅਕਤੀ ਵਜੋਂ ਪਛਾਣ ਹੈ।
ਲੀਵਰ ਸਾਫ਼ ਕਰਨ ਦਾ ਸੌਖਾ ਤਰੀਕਾ, ਬਿਨਾਂ ਦਵਾਈ ਫੈਟੀ ਲੀਵਰ ਤੋਂ ਛੁਟਕਾਰਾ | D5 Channel Punjabi
ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਬਲਜਿੰਦਰ ਸਿੰਘ ਕਿਲੀ ਦੀ ਅਗਵਾਈ ਵਿੱਚ ਵਫ਼ਦ ਨੇ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਆਪਣਾ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਉਨ੍ਹਾਂ ਨੂੰ ਲਾਰਿਆਂ ਵਿੱਚ ਰੱਖਿਆ ਹੈ ਅਤੇ ਉਨ੍ਹਾਂ ਲਈ ਕੀਤਾ ਕੁਝ ਨਹੀਂ। ਨੰਬਰਦਾਰਾਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰਣ ਆਸ ਹੈ ਕਿ ਇਹ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀਜਾਮਾ ਪਹਿਨਾਏਗੀ।
Punjab ‘ਚ ਤੂਫ਼ਾਨ ਦਾ ਕਹਿਰ, ਪੁੱਟ-ਪੁੱਟ ਸੁੱਟੇ ਘਰਾਂ ਦੇ ਗੇਟ ਡਿੱਗੀਆਂ ਕੰਧਾਂ, ਜੜ੍ਹੋਂ ਉੱਖੜੇ ਦਰਖੱਤ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਬੰਧਤ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਮੰਗਾਂ ਸਬੰਧੀ ਹਮਦਰਦੀ ਨਾਲ ਵਿਚਾਰ ਕਰਦਿਆਂ ਇਨ੍ਹਾਂ ਦਾ ਛੇਤੀ ਢੁਕਵਾਂ ਹੱਲ ਕੱਢਿਆ ਜਾ ਸਕੇ। ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਸ੍ਰੀ ਸਿਮਰਜੀਤ ਬਰਾੜ, ਸੂਬਾ ਜਨਰਲ ਸਕੱਤਰ ਸ੍ਰੀ ਧਰਮਿੰਦਰ ਸਿੰਘ ਖੱਟਰਾਂ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸ੍ਰੀ ਅਸ਼ੋਕ ਸੰਧੂ ਤੇ ਜਨਰਲ ਸਕੱਤਰ ਸ੍ਰੀ ਸੁਰਿੰਦਰ ਪਾਲ ਸਿੰਘ ਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button