Press ReleasePunjabTop News

24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ ‘ਚ 24,000 ਰੁਪਏ ਰਿਸ਼ਵਤ ਵਜੋਂ ਲਏ ਹਨ।

ਸ੍ਰੀ Akal Takht ਸਾਹਿਬ ਦਾ ਸਰਕਾਰ ਨੂੰ ਅਲਟੀਮੇਟਮ, 24 ਘੰਟਿਆਂ ’ਚ ਲੈਣਾ ਪਊ ਵੱਡਾ ਫੈਸਲਾ | D5 Channel Punjabi

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button