IndiaTop News

ਰਾਹੁਲ ਗਾਂਧੀ ਹੋਏ ਬੇਘਰ, ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ, ਦੇਖੋ

ਨਵੀਂ ਦਿੱਲੀ : ਮੋਦੀ ਸਰਨੇਮ ਨੂੰ ਲੈ ਕੇ ਮਾਣਹਾਨੀ ਕੇਸ ‘ਚ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋ ਚੁੱਕੀ ਹੈ। ਹੁਣ ਰਾਹੁਲ ਗਾਂਧੀ ਨੂੰ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਰਾਹੁਲ ਗਾਂਧੀ ਨੂੰ ਦਿੱਲੀ ਦਾ ਸਰਕਾਰੀ ਬੰਗਲਾ ਵੀ ਖਾਲੀ ਕਰਨਾ ਪਵੇਗਾ। ਇਸ ਦੇ ਲਈ ਲੋਕ ਸਭਾ ਹਾਊਸਿੰਗ ਕਮੇਟੀ ਨੇ ਸੋਮਵਾਰ ਨੂੰ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਹੈ। ਕਮੇਟੀ ਨੇ 22 ਅਪ੍ਰੈਲ ਤੱਕ 12 ਤੁਗਲਕ ਰੋਡ ਦਾ ਸਰਕਾਰੀ ਬੰਗਲਾ ਖਾਲੀ ਕਰਨ ਦਾ ਆਦੇਸ਼ ਦਿੱਤਾ ਹੈ।

Amritpal ਦੇ ਸਮਰਥਕ ਅੱਧੀ ਰਾਤ ਨੂੰ ਰਿਹਾਅ, Jathedar ਦੇ ਅਲਟੀਮੇਟਮ ਦਾ ਅਸਰ | D5 Channel Punjabi

ਦੱਸ ਦਈਏ ਕਿ ਰਾਹੁਲ ਗਾਂਧੀ ਨੂੰ ਪਿਛਲੇ ਹਫ਼ਤੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਆਯੋਗ ਠਹਿਰਾਏ ਜਾਣ ਦੇ ਮੱਦੇਨਜ਼ਰ ਲੋਕ ਸਭਾ ਦੀ ਰਿਹਾਇਸ਼ ਸਬੰਧੀ ਸਮਿਤੀ ਨੇ ਕਾਂਗਰਸੀ ਆਗੂ ਨੂੰ 12 ਤੁਗਲਕ ਲੇਨ ਸਥਿਤ ਸਰਕਾਰੀ ਬੰਗਲਾ ਖ਼ਾਲੀ ਕਰਨ ਲਈ ਨੋਟਿਸ ਭੇਜਿਆ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਸੂਰਤ ਦੀ ਇਕ ਅਦਾਲਤ ਵੱਲੋਂ ਸਾਲ 2019 ਦੇ ਮਾਣਹਾਨੀ ਦੇ ਇਕ ਮਾਮਲੇ ‘ਚ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਆਯੋਗ ਠਹਿਰਾਇਆ ਗਿਆ ਸੀ। ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button