PunjabTop News

CM ਹਾਊਸ ਚੰਡੀਗੜ੍ਹ ‘ਚ ਕਮਾਂਡੋ ਤੈਨਾਤ ਕਬੱਡੀ ਖਿਡਾਰੀ ਨੇ ਕੀਤੀ ਖੁਦਕੁਸ਼ੀ

ਪੰਜਾਬ ਦੇ ਅਬੋਹਰ ‘ਚ ਰਾਸ਼ਟਰੀ ਪੱਧਰ ਦੇ ਕਬੱਡੀ ਖਿਡਾਰੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਮੁੱਖ ਮੰਤਰੀ ਹਾਊਸ ਵਿੱਚ ਕਮਾਂਡੋ ਵਜੋਂ ਤਾਇਨਾਤ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਆਤਮਘਾਤੀ ਕਦਮ ਚੁੱਕ ਲਿਆ। ਸੂਚਨਾ ਮਿਲਣ ‘ਤੇ ਥਾਣਾ ਸਿਟੀ ਫੋਰੈਸਟ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਭੇਜ ਦਿੱਤਾ।ਪ੍ਰਾਪਤ ਜਾਣਕਾਰੀ ਅਨੁਸਾਰ ਸੀਤਾਰਾਮ ਕਲੋਨੀ ਵਾਸੀ 30 ਸਾਲਾ ਕਰਮਾ ਸਿੰਘ ਪੁੱਤਰ ਸੁਖਦੇਵ ਸਿੰਘ  ਸੀ.ਐਮ.ਹਾਊਸ, ਚੰਡੀਗੜ੍ਹ ਵਿਖੇ ਸੁਰੱਖਿਆ ਵਿਭਾਗ ਵਿੱਚ ਤਾਇਨਾਤ ਸੀ। 27 ਮਾਰਚ ਨੂੰ ਕਰਮ ਸਿੰਘ ਆਪਣੇ ਕਿਸੇ ਦੋਸਤ ਦੇ ਵਿਆਹ ਕਾਰਨ ਛੁੱਟੀ ’ਤੇ ਆਇਆ ਹੋਇਆ ਸੀ। ਬੀਤੀ ਰਾਤ ਉਸ ਨੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੀ ਪਤਨੀ ਰਾਜਵੰਤ ਕੌਰ ਨੇ ਦੱਸਿਆ ਕਿ ਉਹ ਰਾਤ ਨੂੰ ਕਮਰੇ ਵਿੱਚ ਸੌਂ ਰਹੀ ਸੀ, ਜਦੋਂ ਰਾਤ ਕਰੀਬ 3 ਵਜੇ ਜਾਗ ਪਈ ਤਾਂ ਉਸ ਦਾ ਪਤੀ ਬੈੱਡ ‘ਤੇ ਨਹੀਂ ਸੀ। ਉਸ ਨੇ ਨੇੜਲੇ ਕਮਰੇ ਵਿੱਚ ਜਾ ਕੇ ਦੇਖਿਆ ਤਾਂ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਜਿਸ ‘ਤੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਉਠਾਇਆ। ਉਸਦੇ ਜੀਜਾ ਸਿਮਰ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਸਿਟੀ ਫੋਰੈਸਟ ਦੇ ਏਐਸਆਈ ਬਹਾਦਰ ਚੰਦ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ।ਦੱਸਣਯੋਗ ਹੈ ਕਿ ਮ੍ਰਿਤਕ ਕਰਮ ਸਿੰਘ ਰਾਸ਼ਟਰੀ ਪੱਧਰ ਦਾ ਕਬੱਡੀ ਖਿਡਾਰੀ ਸੀ। ਜਿਸ ਨੇ ਪੰਜਾਬ ਅਤੇ ਨੈਸ਼ਨਲ ਪੱਧਰ ਦੀਆਂ ਖੇਡਾਂ ਵਿੱਚ ਭਾਗ ਲੈ ਕੇ ਕਈ ਇਨਾਮ ਜਿੱਤੇ ਸਨ। ਉਸ ਦਾ ਨਾਂ ਕਬੱਡੀ ਖਿਡਾਰੀਆਂ ਵਿਚ ਬਹੁਤ ਮਸ਼ਹੂਰ ਸੀ। ਮ੍ਰਿਤਕ ਆਪਣੇ ਪਿੱਛੇ 5 ਸਾਲ ਦਾ ਬੱਚਾ ਛੱਡ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button