Press ReleasePunjabTop News

MP ਸਿਮਰਨਜੀਤ ਸਿੰਘ ਮਾਨ ਨੇ ਹਲਕੇ ਦੀਆਂ ਸੜਕਾਂ ਤੇ ਓਵਰਬ੍ਰਿਜਾਂ ਦੇ ਨਿਰਮਾਣ ਸੰਬੰਧੀ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਆਂ ਸੜਕਾਂ ਦੇ ਨਿਰਮਾਣ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਸਿਮਰਨਜੀਤ ਸਿੰਘ ਮਾਨ

ਸੰਗਰੂਰ : ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਹਲਕੇ ਦੇ ਲੋਕਾਂ ਦੇ ਸੂਬਾ ਅਤੇ ਕੌਮੀ ਰਾਜ ਮਾਰਗਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰੀ ਨਿਤਿਨ ਜੈਰਾਮ ਗਡਕਰੀ ਨਾਲ ਮੁਲਾਕਾਤ ਕੀਤੀ | ਇਹ ਜਾਣਕਾਰੀ ਐਮ.ਪੀ. ਸ. ਮਾਨ ਨੇ ਆਪਣੇ ਸੰਗਰੂਰ ਸਥਿਤ ਦਫਤਰ ਦੇ ਰਾਹੀਂ ਪ੍ਰੈਸ ਬਿਆਨ ਜਾਰੀ ਕਰਦਿਆਂ ਦਿੱਤੀ | ਮੁਲਾਕਾਤ ਦੌਰਾਨ ਐਮ.ਪੀ. ਸੰਗਰੂਰ ਨੇ ਕੇਂਦਰੀ ਕੈਬਿਨੇਟ ਮੰਤਰੀ ਨੂੰ ਲੋਕ ਸਭਾ ਹਲਕਾ ਸੰਗਰੂਰ ਅਧੀਨ ਕਰੀਬ 80 ਲਿੰਕ ਸੜਕਾਂ ਦੇ ਨਿਰਮਾਣ, ਖਨੌਰੀ, ਭਵਾਨੀਗੜ੍ਹ ਅਤੇ ਰਈਆ ਵਿਖੇ ਬਣਨ ਵਾਲੇ ਓਵਰਬ੍ਰਿਜਾਂ ਸਮੇਤ ਹਾਈਵੇ ਨਾਲ ਸਬੰਧਤ ਵੱਖ-ਵੱਖ ਮਸਲਿਆਂ ‘ਤੇ ਵਿਚਾਰ ਚਰਚਾ ਕੀਤੀ |
ਐਮ.ਪੀ. ਸ. ਮਾਨ ਨੇ ਕੇਂਦਰੀ ਮੰਤਰੀ ਸ਼੍ਰੀ ਗਡਕਰੀ ਨੂੰ ਸਿਫਾਰਿਸ਼ ਕੀਤੀ ਕਿ ਪੰਜਾਬ ਦੇ ਵੱਖ-ਵੱਖ ਪਿੰਡਾਂ ਨੂੰ ਜਾਂਦੀਆਂ ਅਨੇਕਾਂ ਲਿੰਕ ਸੜਕਾਂ ਦੀ ਹਾਲਤ ਖਸਤਾ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ ਜਿਆਦਾਤਰ ਸੜਕਾਂ ਦਾ ਨਵੇਂ ਸਿਰੇ ਤੋਂ ਨਿਰਮਾਣ ਕਰਨ ਅਤੇ ਕਈ ਸੜਕਾਂ ਦੀ ਮੁਰੰਮਤ ਕਰਨ ਦੀ ਜਰੂਰਤ ਹੈ | ਜੇਕਰ ਇਨ੍ਹਾਂ ਸੜਕਾਂ ਦਾ ਨਿਰਮਾਣ ਹੋ ਜਾਵੇ ਤਾਂ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ | ਇਸੇ ਤਰ੍ਹਾਂ ਸ. ਮਾਨ ਨੇ ਖਨੌਰੀ ਅਤੇ ਰਈਆ ਵਿਖੇ ਠੋਸ ਓਵਰਬ੍ਰਿਜ ਬਣਾਉਣ ਦੀ ਥਾਂ ਪਿੱਲਰਾਂ ਵਾਲਾ ਓਵਰਬ੍ਰਿਜ ਬਣਾਉਣ ਦੀ ਸਿਫਾਰਿਸ਼ ਵੀ ਕੀਤੀ, ਤਾਂ ਜੋ ਪੁੱਲ ਦੇ ਦੋਵੇ ਪਾਸੇ ਵਾਲੀ ਮਾਰਕਿਟ ਦੇ ਦੁਕਾਨਦਾਰਾਂ ਦਾ ਪੁੱਲ ਦੇ ਹੇਠੋਂ ਦੀ ਆਪਸ ਵਿੱਚ ਸੰਪਰਕ ਬਣਿਆ ਰਿਹਾ ਅਤੇ ਮਾਰਕਿਟ ਦੇ ਦੁਕਾਨਦਾਰਾਂ ਦਾ ਕਾਰੋਬਾਰ ਠੱਪ ਨਾ ਹੋਵੇ | ਇਸ ਤੋਂ ਇਲਾਵਾ ਸ. ਮਾਨ ਨੇ ਭਵਾਨੀਗੜ੍ਹ ਦੇ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਭਵਾਨੀਗੜ੍ਹ ਵਿਖੇ ਇੱਕ ਓਵਰਬ੍ਰਿਜ ਬਣਾਉਣ ਦੀ ਸਿਫਾਰਿਸ਼ ਵੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਕੀਤੀ |
ਐਮ.ਪੀ. ਸ. ਮਾਨ ਵੱਲੋਂ ਆਪਣੇ ਲੋਕ ਸਭਾ ਹਲਕੇ ਦੇ ਉਠਾਏ ਗਏ ਇਨ੍ਹਾਂ ਮਸਲਿਆਂ ਨੂੰ ਪੂਰੀ ਧਿਆਨ ਨਾਲ ਸੁਣਨ ਉਪਰੰਤ ਕੇਂਦਰੀ ਮੰਤਰੀ ਸ਼੍ਰੀ ਗਡਕਰੀ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦਿਆਂ ਉਪਰੋਕਤ ਮਸਲਿਆਂ ਦਾ ਹੱਲ ਜਲਦੀ ਤੋਂ ਜਲਦੀ ਕਰਵਾਉਣ ਦਾ ਯਤਨ ਕੀਤਾ ਜਾਵੇਗਾ | ਸ. ਮਾਨ ਨੇ ਕਿਹਾ ਕਿ ਹਲਕੇ ਅਧੀਨ ਜਿਨ੍ਹਾਂ ਨਵੀਆਂ ਸੜਕਾਂ ਦੇ ਨਿਰਮਾਣ ਦੀ ਸਿਫਾਰਿਸ਼ ਕੀਤੀ ਗਈ ਹੈ, ਉਸ ਨਾਲ ਹਲਕੇ ਦੇ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦਾ ਐਮ.ਪੀ. ਹੋਣ ਦੇ ਨਾਤੇ ਮੇਰੀ ਇੱਛਾ ਹਲਕੇ ਨੂੰ ਨੰਬਰ ਇੱਕ ਹਲਕਾ ਬਣਾਉਣ ਦੀ ਹੈ |
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button