PunjabTop News

ਬਠਿੰਡਾ ਛਾਉਂਣੀ ਚ ਗਵਾਹ ਹੀ ਨਿਕਲਿਆ ਸਾਥੀ ਫੌਜੀਆਂ ਦਾ ਕਾਤਲ

ਬਠਿੰਡਾ, 17 ਅਪ੍ਰੈਲ 2023- ਬੀਤੇ ਦਿਨੀਂ ਬਠਿੰਡਾ ਮਿਲਟਰੀ ਸਟੇਸ਼ਨ ਵਿਚ 4 ਫ਼ੌਜੀਆਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਇੱਕ ਫ਼ੌਜੀ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਦੇਸਾਈ ਮੋਹਨ ਵਜੋਂ ਹੋਈ ਹੈ। ਇਸ ਬਾਰੇ ਅੱਜ ਪੰਜਾਬ ਪੁਲਿਸ ਅਤੇ ਫ਼ੌਜ ਦੇ ਸੀਨੀਅਰ ਅਫ਼ਸਰਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਅਤੇ ਅਹਿਮ ਖੁਲਾਸੇ ਕੀਤੇ

ਅਧਿਕਾਰੀਆਂ ਨੇ ਦੱਸਿਆ ਕਿ, ਮਾਰੇ ਗਏ ਫ਼ੌਜੀਆਂ ਅਤੇ ਕਾਤਲ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਪੁਲਿਸ ਮੁਤਾਬਿਕ ਦੋਸ਼ੀ ਉਹੋ ਫ਼ੌਜੀ ਹੈ, ਜਿਸ ਨੇ ਸਭ ਤੋਂ ਪਹਿਲਾਂ ਮੇਜਰ ਨੂੰ ਉਕਤ ਗੋਲੀਬਾਰੀ ਬਾਰੇ ਜਾਣਕਾਰੀ ਦਿੱਤੀ ਸੀ ਅਤੇ ਦੱਸਿਆ ਸੀ ਕਿ, ਦੋ ਹਮਲਾਵਰਾਂ ਨੇ ਹੱਥਾਂ ਵਿਚ ਰਾਈਫ਼ਲ ਅਤੇ ਕੁਹਾੜੀ ਫੜੇ ਹੋਏ ਸਨ।

ਇਸ ਸਬੰਧ ਵਿਚ ਪੁਲਿਸ ਨੇ ਭਾਰਤੀ ਦੰਡਾਵਲੀ ਦੀ ਧਾਰਾ-302 (ਕਤਲ) ਅਤੇ ਅਸਲਾ ਐਕਟ ਦੇ ਤਹਿਤ ਦੋ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਜਾਣਕਾਰੀ ਮੁਤਾਬਕ ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button