PunjabTop News

ਮੌਸਮ ਵਿਭਾਗ ਨੇ ਪੰਜਾਬ ਦੇ ਅੰਦਰ ਜਾਰੀ ਕੀਤਾ ਯੈਲੋ ਅਲਰਟ, 4 ਮਈ ਤੱਕ ਕਈ ਸੂਬਿਆਂ ‘ਚ ਹੋ ਸਕਦੀ ਹੈ ਭਾਰੀ ਬਾਰਿਸ਼

ਚੰਡੀਗੜ੍ਹ : ਮੌਸਮ ਵਿਭਾਗ ਪੰਜਾਬ ਦੇ ਵਲੋਂ ਸੂਬੇ ਦੇ ਅੰਦਰ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਵਲੋਂ ਜਾਰੀ ਕੀਤੀ ਗਈ ਸੂਚਨਾ ਦੇ ਮੁਤਾਬਿਕ ਸੂਬੇ ਦੇ ਅੰਦਰ 5 ਦਿਨ ਮੀਂਹ ਪਵੇਗਾ। , 4 ਮਈ 2023 ਤੱਕ ਸੂਬੇ ਦੇ ਤਕਰੀਬਨ ਸਾਰੇ ਜ਼‍ਿਲ੍ਹਿਆਂ ਦੇ ਅੰਦਰ ਬਾਰਸ਼ ਪਵੇਗੀ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਘੱਟੋ ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਹੋ ਸਕਦਾ ਹੈ।

ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਮੋਹਲੇਧਾਰ ਮੀਂਹ ਤੇ ਗੜੇ ਪੈਣ ਦੀ ਚਿਤਾਵਨੀ ਦਿੱਤੀ ਹੈ।ਆਈਐਮਡੀ ਦੇ ਅਨੁਸਾਰ, 1 ਮਈ ਨੂੰ ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਉੱਤਰ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਡਿੱਗਣ, ਮੀਂਹ, ਹਨੇਰੀ (ਹਵਾ ਦੀ ਗਤੀ 40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ। IMD ਨੇ ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਝਾਰਖੰਡ, ਗੰਗਾ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਗਰਜ, ਮੀਂਹ ਅਤੇ ਗੜੇਮਾਰੀ ਕਾਰਨ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ।

WhatsApp Image 2023 05 01 at 13.03.41

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button