PunjabTop News

ਪਰਮਜੀਤ ਸਿੰਘ ਪੰਜਵੜ ਨਮਿਤ ਭੋਗ ਅੰਤਿਮ ਅਰਦਾਸ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਕੰਪਲੈਕਸ ‘ਚ -ਪੰਜਵੜ ਦੀ ਤਸਵੀਰ ਅਜਾਇਬ ਘਰ ਚ ਲਾਉਣ ਦੀ ਕੀਤੀ ਮੰਗ

ਜੇਲ ਤੋਂ ਭਾਈ ਜਥੇਦਾਰ ਜਗਤਾਰ ਸਿੰਘ ਹਵਾਰਾ ਨੇ ਪਰਮਜੀਤ ਸਿੰਘ ਪੰਜਵੜ ਦੀ ਯਾਦ ਚ ਭੇਜਿਆ ਸੰਦੇਸ਼

ਅੰਮ੍ਰਿਤਸਰ, 12 ਮਈ 2023- ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਸਿੰਘ ਪੰਜਵੜ  ਨਮਿਤ ਪੰਥਕ ਜਥੇਬੰਦੀਆਂ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਜ਼ੂਰੀ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤੇ ਜਾਣ ਉਪਰੰਤ ਭਾਈ ਪੰਜਵੜ ਦੀ ਆਤਮਿਕ ਸ਼ਾਂਤੀ ਨਮਿਤ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਪੰਜਵੜ ਦੇ ਪਿੰਡ ਤੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਤੋਂ ਇਲਾਵਾ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਦੇ ਸਮੂਹ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਪਰਮਜੀਤ ਸਿੰਘ ਪੰਜਵੜ ਨੂੰ ਸ਼ਰਧਾਂਜਲੀ ਦਿੱਤੀ। ਪੰਜਵੜ ਦੀ ਪਿਛਲੇ ਸ਼ਨੀਵਾਰ ਨੂੰ ਮੌਤ ਹੋ ਗਈ ਸੀ .ਲਾਹੌਰ (ਪਾਕਿਸਤਾਨ) ਵਿੱਚ ਉਹਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਇਸ ਦੌਰਾਨ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਪਰਮਜੀਤ ਸਿੰਘ ਪੰਜਵੜ ਨੇ ਖਾਲਿਸਤਾਨ ਦੇ ਲਈ ਬਹੁਤ ਲੰਬਾ ਸੰਘਰਸ਼ ਲੜਿਆ ਆਖਰ ਵਿਚ, ਉਹਨਾਂ ਨੂੰ ਸ਼ਹੀਦੀ ਮਿਲੀ ਹੈ ਅਤੇ ਗੁਰੂ ਮਹਾਰਾਜ ਦੀ ਬੜੀ ਬਖਸ਼ਿਸ਼ ਉਹਨਾਂ ਦੇ ਉਪਰ ਸੀ, ਤੇ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਭਾਈ ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਵਾਈ ਜਾਵੇ।

ਇਸ ਮੌਕੇ ਭਾਈ ਪਰਮਜੀਤ ਸਿੰਘ ਪੰਜਵੜ ਦੇ ਭਰਾ ਵੀ ਸ੍ਰੀ ਅਕਾਲ ਤਖਤ ਸਾਹਿਬ ਸਮੂਹ ਵਿਖੇ ਪਹੁੰਚੇ ਅਤੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਪਰਮਜੀਤ ਸਿੰਘ ਪੰਜਵੜ ਨੇ ਸਿੱਖ ਕੌਮ ਲਈ ਵੱਡੀ ਜੰਗ ਲੜੀ ਹੈ ਅਤੇ ਸ਼ਹਾਦਤ ਦਿੱਤੀ ਹੈ ਅਤੇ ਮੈਂ ਸਾਰੇ ਸਿੱਖ ਕੌਮ ਭਾਈਚਾਰੇ ਨੂੰ ਕਹਿਣਾ ਚਾਹੁੰਦਾ ਹਾਂ ਕਿ ਸਾਨੂੰ ਸਾਰੇ ਸਿੱਖ ਭਾਈਚਾਰੇ ਨੂੰ ਇੱਕ ਝੰਡੇ ਥੱਲੇ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤੇ ਖਾਲਿਸਤਾਨ ਦੀ ਮੰਗ ਕਰਨੀ ਚਾਹੀਦੀ ਹੈ।

ਪਰਮਜੀਤ ਸਿੰਘ ਪੰਜਵੜ ਨੂੰ ਲਾਹੌਰ ਚ ਕੁਝ ਬਾਈਕ ਸਵਾਰਾਂ ਨੇ ਨਿਸ਼ਾਨਾ ਬਣਾਇਆ ਸੀ ਭਾਈ ਪੰਜਵੜ ਜਿਸ ਸੁਸਾਇਟੀ ਵਿੱਚ ਰਹਿ ਰਿਹਾ ਸੀ ਉਸ ਵਿੱਚ ਦਾਖਲ ਹੋ ਕੇ ਹਮਲਾਵਰਾਂ ਨੇ ਪੰਜਵੜ ਤੇ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਵੀ ਜਾਣਕਾਰੀ ਦਿੱਤੀ ਗਈ ਕਿ ਪਰਿਵਾਰ ਵੱਲੋਂ ਭਾਈ ਪਰਮਜੀਤ ਸਿੰਘ ਪੰਜਵੜ ਦੀ ਯਾਦ ਵਿੱਚ ਪਿੰਡ ਵਿੱਚ 15 ਤਰੀਕ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button