Press ReleasePunjabTop News

ਜ਼ਿਲ੍ਹੇ ਵਿੱਚ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2022-23 ਦੌਰਾਨ 497 ਲਾਭਪਾਤਰੀਆਂ ਨੂੰ 2 ਕਰੋੜ 53 ਲੱਖ 47 ਹਜ਼ਾਰ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ-ਡਿਪਟੀ ਕਮਿਸ਼ਨਰ

ਮਾਲੇਰਕੋਟਲਾ (ਅਤੁਲ ਵਰਮਾ) : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ‘ਚ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ  ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ 497 ਲਾਭਪਾਤਰੀਆਂ ਨੂੰ 2 ਕਰੋੜ 53 ਲੱਖ 47 ਹਜ਼ਾਰ ਲੱਖ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ ਹੈ।

ਹੋਰ ਵਿਗੜਿਆ ਟੀਕੇ ਲੱਗਣ ਵਾਲਾ ਮਾਮਲਾ, ਵਿਦਿਆਰਥੀਆਂ ਦੀ ਵਿਗੜੀ ਹਾਲਤ | D5 Channel Punjabi | Machhiwara School

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿੱਤੀ ਸਾਲ 2022-23 ਦੌਰਾਨ ਅਨੁਸੂਚਿਤ ਜਾਤੀ ਦੇ 183  ਲਾਭਪਾਤਰੀਆਂ ਨੂੰ 93 ਲੱਖ 33 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ 314 ਲਾਭਪਾਤਰੀਆਂ ਨੂੰ 01 ਕਰੋੜ 60 ਲੱਖ 14 ਹਜ਼ਾਰ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 02 ਕਰੋੜ 53 ਲੱਖ 47 ਲੱਖ ਰੁਪਏ ਦੀ ਵਿੱਤੀ ਸਹਾਇਤਾ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਆਸ਼ੀਰਵਾਦ (ਸ਼ਗਨ) ਸਕੀਮ ਦੇ ਰੂਪ ‘ਚ ਦਿੱਤੀ ਜਾ ਚੁੱਕੀ ਹੈ।

Amritsar ਇਲਾਕੇ ਚ ਵਾਪਰੀ ਇਕ ਹੋਰ ਘਟਨਾ, ਚੱਲੀਆਂ ਤਾਂਬੜ ਤੋੜ ਗੋ+ਲੀਆਂ | D5 Channel Punjabi

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮਾਲੇਰਕੋਟਲਾ ਸ੍ਰੀ ਮੁਕਲ ਬਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਲਾਭਪਾਤਰੀਆਂ ਲਈ ਆਨਲਾਈਨ ਪੋਰਟਲ ਤੇ ਬਿਨੈ ਕਰਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ, ਚਾਹਵਾਨ http://ashirwad.punjab.gov.in ਤੇ ਅਰਜ਼ੀ ਆਨਲਾਈਨ ਭਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਨਲਾਈਨ ਪੋਰਟਲ ਤੇ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button