PunjabTop News

ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਮਾਮਲੇ ‘ਚ ਬਣਾਈ ਜਾਵੇਗੀ SIT, ਉਦੋਂ ਤੱਕ ਨਹੀਂ ਹੋਵੇਗੀ ਗ੍ਰਿਫਤਾਰੀ: SSP ਜਲੰਧਰ

ਜਲੰਧਰ, 13 ਮਈ 2023- ਲੋਕ ਸਭਾ ਜ਼ਿਮਨੀ ਚੋਣ ਦੌਰਾਨ ਸ਼ਾਹਕੋਟ ਦੇ ਵਿਧਾਇਕ ਲਾਡੀ ਸ਼ੇਰੋਵਾਲੀਆ ਖਿਲਾਫ ਦਰਜ ਕੀਤੇ ਗਏ ਕੇਸ ਨੂੰ ਲੈ ਕੇ ਸਮੁੱਚੀ ਕਾਂਗਰਸ ਲੀਡਰਸ਼ਿਪ ਜਲੰਧਰ ਦੇ ਐੱਸਐੱਸਪੀ ਦਫ਼ਤਰ ਪਹੁੰਚੀ, ਜਿਥੇ ਐਸਐਸਪੀ ਨੇ ਕਾਂਗਰਸੀਆਂ ਨੂੰ ਭਰੋਸਾ ਦਿੱਤਾ ਕਿ, ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਮਾਮਲੇ ‘ਚ SIT ਬਣਾਈ ਜਾਵੇਗੀ ਅਤੇ ਉਦੋਂ ਤੱਕ ਗ੍ਰਿਫਤਾਰੀ ਵੀ ਨਹੀਂ ਕੀਤੀ ਜਾਵੇਗੀ। ਐਸਐਸਪੀ ਨੂੰ ਮਿਲਣ ਵਾਲਿਆਂ ਵਿਚ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਬੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਬੇਰੀ ਆਦਿ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਬੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ 100 ਤੋਂ ਵੱਧ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ ਕਿ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਵਲੰਟੀਅਰ ਮੌਜੂਦ ਹਨ ਪਰ ਪੁਲੀਸ ਪ੍ਰਸ਼ਾਸਨ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ, ਉਲਟਾ ਉਨ੍ਹਾਂ ਦੇ ਵਿਧਾਇਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਇਸ ਸਬੰਧ ‘ਚ ਉਹ ਅੱਜ ਐੱਸਐੱਸਪੀ ਨੂੰ ਮਿਲਣ ਆਏ ਹਨ, ਜਿੱਥੇ ਐੱਸਐੱਸਪੀ ਨੇ ਭਰੋਸਾ ਦਿੱਤਾ ਕਿ ਵਿਧਾਇਕ ਲਾਡੀ ਸ਼ੇਰੋਵਾਲੀਆ ‘ਤੇ ਦਰਜ ਕੇਸ ਸਬੰਧੀ ਐੱਸਆਈਟੀ ਦਾ ਗਠਨ ਕੀਤਾ ਜਾਵੇਗਾ ਅਤੇ ਉਨ੍ਹਾਂ ਉਮੀਦ ਹੈ ਕਿ ਪੁਲਿਸ ਆਪਣਾ ਕੰਮ ਚੰਗੀ ਤਰ੍ਹਾਂ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button