ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕਰਨਗੇ। ਉਹ ਸਵੇਰੇ 11 ਵਜੇ ਬੱਸ ਸਟੈਂਡ ਪਟਿਆਲਾ ਵਾਸੀਆਂ ਨੂੰ ਸਮਰਪਿਤ ਕਰਨਗੇ। CM ਮਾਨ ਨੇ ਪਿਛਲੇ ਦਿਨੀਂ ਰਜਿੰਦਰਾ ਹਸਪਤਾਲ ਦੇ ਦੌਰੇ ਦੌਰਾਨ ਕਿਹਾ ਸੀ ਕਿ ਹਰ ਤਰ੍ਹਾਂ ਦੀਆਂ ਤਕਨੀਕੀ ਖਾਮੀਆਂ ਨੂੰ ਦੂਰ ਕਰਕੇ ਜਲਦੀ ਹੀ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਬੱਸ ਸਟੈਂਡ ਦੇ ਨਾਲ-ਨਾਲ ਪੁਰਾਣੇ ਬੱਸ ਸਟੈਂਡ ਨੂੰ ਵੀ ਚਾਲੂ ਰੱਖਿਆ ਜਾਵੇਗਾ। ਨਵਾਂ ਬੱਸ ਸਟੈਂਡ ਖੁੱਲ੍ਹਣ ਨਾਲ ਪਟਿਆਲਾ ਅਤੇ ਆਸ-ਪਾਸ ਦੇ ਪਿੰਡਾਂ ਅਤੇ ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਇੱਥੋਂ ਵੱਖ-ਵੱਖ ਜ਼ਿਲ੍ਹਿਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ।
Patiala Beadbi Case, Nirmaljit Singh ਅਦਾਲਤ ‘ਚ ਪੇਸ਼, ਸਿੱਖਾਂ ਨੇ ਚੁੱਕਿਆ ਵੱਡਾ ਕਦਮ | D5 Channel Punjabi
ਪੁਰਾਣੇ ਬੱਸ ਸਟੈਂਡ ਤੋਂ ਨਵੇਂ ਬੱਸ ਸਟੈਂਡ ਤੱਕ ਸਾਧਨ ਵੀ ਉਪਲਬਧ ਕਰਵਾਏ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਟ੍ਰੈਫਿਕ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਸੀਐਮ ਮਾਨ ਨੇ ਕਿਹਾ ਕਿ ਇਸ ਨਵੇਂ ਬੱਸ ਸਟੈਂਡ ਵਿੱਚ ਲਿਫਟ ਅਤੇ ਰੈਂਪ ਵਰਗੀਆਂ ਸਹੂਲਤਾਂ ਵੀ ਹੋਣਗੀਆਂ। 8.51 ਏਕੜ ਰਕਬੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਇਸ ਆਧੁਨਿਕ ਬੱਸ ਸਟੈਂਡ ਤੋਂ ਕੁੱਲ 1500 ਬੱਸਾਂ ਚਲਾਈਆਂ ਜਾਣਗੀਆਂ। ਇਸ ਨਾਲ ਆਮ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣਗੀਆਂ। ਮੌਜੂਦਾ ਪੁਰਾਣੇ ਬੱਸ ਸਟੈਂਡ ਨੂੰ ਸ਼ਹਿਰ ਦੀ ਸ਼ਟਲ ਬੱਸ ਸੇਵਾ ਲਈ ਵਰਤਿਆ ਜਾਵੇਗਾ। ਇੱਥੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਬੱਸ ਸੇਵਾਵਾਂ ਚਲਾਈਆਂ ਜਾਣਗੀਆਂ।ਦੱਸਣਯੋਗ ਹੈ ਕਿ ਕਾਂਗਰਸ ਸਰਕਾਰ ਵੇਲੇ 25 ਅਕਤੂਬਰ 2021 ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪੁਰਾ ਵਿਖੇ ਬਣਨ ਵਾਲੇ ਇਸ ਆਧੁਨਿਕ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.