ਜੀਵਨ ਗੁਪਤਾ ਨੇ ਜ਼ਖਮੀ ਵਿਦਿਆਰਥੀਆਂ ਅਤੇ ਡਰਾਈਵਰ ਨਾਲ ਹਸਪਤਾਲ ਪਹੁੰਚ ਜਾਣਿਆ ਹਾਲਚਾਲ।
ਚੰਡੀਗੜ੍ਹ (ਬਿੰਦੂ ਸਿੰਘ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਜਗਰਾਉਂ ਵਿਖੇ ਇੱਕ ਸਕੂਲੀ ਬੱਸ ਅਤੇ ਤੇਜ਼ ਰਫਤਾਰ ਪੀਆਰਟੀਸੀ ਬੱਸ ਦੀ ਟੱਕਰ ਵਿੱਚ ਜ਼ਖਮੀ ਹੋਏ ਵਿਦਿਆਰਥੀਆਂ ਅਤੇ ਡਰਾਈਵਰ ਨਾਲ ਮੁਲਾਕਾਤ ਕੀਤੀ, ਜੋ ਕਿ ਡੀ.ਐਮ.ਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਅਤੇ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਿਲ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਸੜਕ ਤੇ ਪੁਲਿਸ ਵਾਲੇ ਨਾਲ ਭਿੜਿਆ ਡਰਾਈਵਰ, ਪਾੜਤੀ ਵਰਦੀ, ਉਤਰ ਗਈ ਪੱਗ, ਡਰਾਈਵਰ ਨੇ ਦਿੱਤੀ ਧਮਕੀ |D5 Channel Punjabi
ਇਸ ਮੌਕੇ ਜੀਵਨ ਗੁਪਤਾ ਨੇ ਹਸਪਤਾਲ ਦੇ ਡਾਕਟਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਜ਼ਖਮੀਆਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਜ਼ਖਮੀਆਂ ਦੇ ਵਧੀਆ ਇਲਾਜ ਲਈ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਜੀਵਨ ਗੁਪਤਾ ਨੇ ਨਾਲ ਭਾਜਪਾ ਦੇ ਸੂਬਾ ਬੁਲਾਰੇ ਗੁਰਦੀਪ ਸਿੰਘ ਗੋਸ਼ਾ, ਭਾਜਪਾ ਆਗੂ ਵਿਸ਼ਾਲ ਗੁਲਾਟੀ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.