PunjabTop News

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਪਾਲ ਨੂੰ ਪ੍ਰੋਫਾਰਮੇ ਸੌਂਪਣ ਦਾ ਪ੍ਰੋਗਰਾਮ ਮੁਲਤਵੀ

ਅੰਮ੍ਰਿਤਸਰ, 17 ਮਈ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਭਰੇ ਗਏ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪਣ ਦਾ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਪ੍ਰੋਫਾਰਮੇ ਭਲਕੇ 18 ਮਈ ਨੂੰ ਰਾਜਪਾਲ ਪੰਜਾਬ ਦੇ ਸਪੁਰਦ ਕੀਤੇ ਜਾਣੇ ਸਨ। 

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਭਵਨ ਚੰਡੀਗੜ੍ਹ ਦੇ ਅਧਿਕਾਰੀਆਂ ਵੱਲੋਂ ਅੱਜ ਸ਼ਾਮ ਸਮੇਂ ਪ੍ਰਾਪਤ ਹੋਈ ਸੂਚਨਾ ਅਨੁਸਾਰ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਜ਼ਰੂਰੀ ਰੁਝੇਵਿਆਂ ਕਾਰਨ ਉਨ੍ਹਾਂ ਨੂੰ ਤੁਰੰਤ ਦਿੱਲੀ ਜਾਣਾ ਪਿਆ ਹੈ, ਜਿਸ ਕਾਰਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪ੍ਰੋਫਾਰਮੇ ਭਲਕੇ 18 ਮਈ ਨੂੰ ਨਹੀਂ ਸੌਂਪੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਵੇਂ ਇਸ ਸਬੰਧੀ ਤਿਆਰੀ ਮੁਕੰਮਲ ਸਨ, ਪਰ ਹੁਣ ਇਹ ਕਾਰਜ 18 ਮਈ ਦੀ ਥਾਂ ਬਾਅਦ ਵਿਚ ਮਿਲੇ ਸਮੇਂ ਅਨੁਸਾਰ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button