ਗੈਂਗਸਟਰ ਅੰਮ੍ਰਿਤਪਾਲ ਹੇਅਰ ਨੂੰ ਫਿਲੀਪੀਨਜ਼ ਤੋਂ ਡਿਪੋਰਟ ਕਰਕੇ ਲਿਆਂਦਾ ਭਾਰਤ
ਨਵੀਂ ਦਿੱਲੀ, 19 ਮਈ 2023 – ਵਿਦੇਸ਼ ‘ਚ ਬੈਠੇ ਗੈਂਗਸਟਰ ਅਰਸ਼ ਡੱਲਾ ਅਤੇ ਸੁੱਖਾ ਦੂਨੀ ਦੇ ਕੈਨੇਡਾ ‘ਚ ਕਰੀਬੀ ਅੰਮ੍ਰਿਤਪਾਲ ਸਿੰਘ ਹੇਅਰ ਨੂੰ ਫਿਲਪੀਨਜ਼ ‘ਚ ਗ੍ਰਿਫਤਾਰ ਕਰਕੇ ਉਥੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਅੰਮ੍ਰਿਤਪਾਲ ਖਾਲਿਸਤਾਨ ਟਾਈਗਰ ਫੋਰਸ ਨਾਲ ਜੁੜਿਆ ਹੋਇਆ ਹੈ। ਅਰਸ਼ ਡੱਲਾ ਦੇ ਕਰੀਬੀ ਦੋਸਤ ਅੰਮ੍ਰਿਤਪਾਲ ਨੂੰ ਦੇਰ ਰਾਤ ਫਿਲੀਪੀਨਜ਼ ਤੋਂ ਭਾਰਤ ਲਿਆਂਦਾ ਗਿਆ ਹੈ।
ਗੈਂਗਸਟਰ ਮਨਪ੍ਰੀਤ ਅਤੇ ਅੰਮ੍ਰਿਤਪਾਲ ਫਿਲੀਪੀਨਜ਼ ਵਿੱਚ ਬੈਠੇ ਅਰਸ਼ ਡੱਲਾ ਦੀ ਸਾਰੀ ਕਾਰਵਾਈ ਨੂੰ ਸੰਭਾਲ ਰਹੇ ਸਨ। ਪੰਜਾਬ ਦੇ ਮੋਗਾ ਦਾ ਰਹਿਣ ਵਾਲਾ ਅੰਮ੍ਰਿਤਪਾਲ ਕਾਫੀ ਸਮੇਂ ਤੋਂ ਫਿਲੀਪੀਨਜ਼ ‘ਚ ਮੌਜੂਦ ਸੀ ਅਤੇ ਉਸ ਦੇ ਇਸ਼ਾਰੇ ‘ਤੇ ਪੰਜਾਬ ‘ਚ ਕਈ ਖੂਨੀ ਵਾਰਦਾਤਾਂ ਨੂੰ ਵੀ ਅੰਜਾਮ ਦਿੱਤਾ ਗਿਆ ਸੀ। ਇੰਟਰਪੋਲ ਅਤੇ ਕੇਂਦਰੀ ਏਜੰਸੀ ਅਤੇ ਅੰਤਰਰਾਸ਼ਟਰੀ ਏਜੰਸੀ ਦੀ ਮਦਦ ਨਾਲ ਭਾਰਤ ਨੂੰ ਵੱਡੀ ਸਫਲਤਾ ਮਿਲੀ ਹੈ। NIA ਨੇ ਅੰਮ੍ਰਿਤਪਾਲ ਨੂੰ ਦਿੱਲੀ ਏਅਰਪੋਰਟ ‘ਤੇ ਪਹੁੰਚਦੇ ਹੀ ਗ੍ਰਿਫਤਾਰ ਕਰ ਲਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.