Press ReleasePunjabTop News

ਜ਼ਿਲ੍ਹੇ ਸਮੁੱਚੀਆਂ 45  ਮੰਡੀਆਂ ‘ਚੋਂ ਕਣਕ ਦੀ ਲਿਫ਼ਟਿੰਗ ਮੁਕੰਮਲ,ਕਿਸਾਨਾਂ ਨੂੰ 481.79  ਕਰੋੜ ਰੁਪਏ ਦੀ ਅਦਾਇਗੀ –ਪਰਮਵੀਰ ਸਿੰਘ

ਡਿਪਟੀ ਕਮਿਸ਼ਨਰ ਨੇ ਕੀਤੀ ਕਿਸਾਨਾਂ ਨੂੰ ਅਪੀਲ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਅੱਗੇ ਆਉਣ

ਮਾਲੇਰਕੋਟਲਾ (ਅਤੁਲ ਵਰਮਾ) : ਜ਼ਿਲ੍ਹੇ ਦੀਆਂ ਸਮੁੱਚੀਆਂ 45 ਮੰਡੀਆਂ ਵਿੱਚੋਂ ਦੋ ਲੱਖ 36 ਹਜ਼ਾਰ 540 ਮੀਟ੍ਰਿਕ ਟਨ ਕਣਕ ਦੀ ਆਮਦ,ਖ਼ਰੀਦ ਅਤੇ ਲਿਫ਼ਟਿੰਗ  ਹੋ ਚੁੱਕੀ ਹੈ । ਕਰੀਬ ਕਰੀਬ ਕਣਕ ਦੀ ਖ਼ਰੀਦ ਦਾ ਸੀਜ਼ਨ ਆਪਣੇ ਅਖੀਰੀ ਪੜਾਅ ਅਧੀਨ ਹੈ ਕੱਲ੍ਹ ਮਿਤੀ 20 ਮਈ ਨੂੰ ਕੇਵਲ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕੇਵਲ 46 ਮੀਟ੍ਰਿਕ ਟਨ ਕਣਕ ਦੀ ਆਮਦ,ਖ਼ਰੀਦ ਹੋਈ ਹੈ । ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਇਸ ਦੀ ਨਿਰਵਿਘਨ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ 481.79 ਕਰੋੜ ਰੁਪਏ ਤੋਂ ਵਧੇਰੇ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ।

ਬਿਕਰਮ ਮਜੀਠੀਆ ਕੇਸ ਨਾਲ ਜੁੜੀ ਵੱਡੀ ਖ਼ਬਰ, ਵੱਡਾ ਫੇਰਬਦਲ || D5 Channel Punjabi

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਪਨਗ੍ਰੇਨ ਏਜੰਸੀ ਵੱਲੋਂ ਸਭ ਤੋਂ ਵੱਧ ਅਦਾਇਗੀ 306.01 ਕਰੋੜ ਕੀਤੀ ਜਾ ਚੁੱਕੀ ਹੈ । ਇਸੇ ਤਰ੍ਹਾਂ ਮਾਰਕਫੈੱਡ ਵੱਲੋਂ 55.55 ਕਰੋੜ,ਪਨਸਪ ਵੱਲੋਂ 38.62, ਪੰਜਾਬ ਵੇਅਰ ਹਾਊਸ ਵੱਲੋਂ 81.62 ਵੱਲੋਂ  ਅਦਾਇਗੀ ਕਿਸਾਨਾਂ ਨੂੰ ਕੀਤੀ ਹੈ। ਉਨ੍ਹਾਂ ਹੋ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਣ ਤੱਕ ਮੰਡੀਆਂ ਵਿੱਚ 02 ਲੱਖ 36 ਹਜ਼ਾਰ 540 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ।ਜਿਸ ਵਿੱਚੋਂ ਪਨਗ੍ਰੇਨ ਵੱਲੋਂ 144125  ਮੀਟਰਕ ਟਨ, ਮਾਰਕਫੈੱਡ ਵੱਲੋਂ 26142 ਮੀਟਰਕ ਟਨ, ਪਨਸਪ ਵੱਲੋਂ 18174 ਮੀਟਰਕ ਟਨ, ਵੇਅਰ ਹਾਊਸ ਵੱਲੋਂ 38403 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 9696 ਮੀਟਰਕ ਟਨ ਕਣਕ ਦੀ ਖ਼ਰੀਦ  ਕੀਤੀ ਗਈ ਹੈ।ਕੁਲ ਖ਼ਰੀਦ ਵਿੱਚੋਂ ਕਣਕ ਦੇ ਸਫਲ ਖ਼ਰੀਦ ਦੇ ਸੀਜ਼ਨ ਲਈ ਜ਼ਿਲ੍ਹੇ ਦੇ ਸਮੁੱਚੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦਾ ਵੀ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਇਸ ਵਾਰ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਮੁੱਖ ਮੰਤਰੀ ਦੀ ਹਦਾਇਤ ਮੁਤਾਬਕ ਕਣਕ ਦੀ ਖ਼ਰੀਦ ਅਤੇ ਅਦਾਇਗੀ ਸਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਅੱਗੇ ਆਉਣ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button