PunjabTop News

ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਘਟਾਉਣ ਨੂੰ ਲੈ ਕੇ ਅੱਜ ਆਪਣਾ ਫੈਸਲਾ ਸੁਣਾ ਸਕਦੀ ਹੈ ਹਾਈਕੋਰਟ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਘਟਾਉਣ ਨੂੰ ਲੈ ਕੇ ਅੱਜ ਹਾਈਕੋਰਟ ਆਪਣਾ ਫੈਸਲਾ ਸੁਣਾ ਸਕਦੀ ਹੈ। ਹਾਲ ਹੀ ਵਿੱਚ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਜ ਸੋਮਵਾਰ ਯਾਨੀ ਕਿ 11 ਮਈ ਨੂੰ ਕਰਨ ਦਾ ਫੈਸਲਾ ਕੀਤਾ ਸੀ ਪਰ 11 ਮਈ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਸਟੇਟਸ ਰਿਪੋਰਟ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਇਸ ਦਾ ਕਾਰਨ ਕੇਂਦਰੀ ਏਜੰਸੀਆਂ ਵੱਲੋਂ ਜਵਾਬ ਨਾ ਮਿਲਣਾ ਦੱਸਿਆ। ਜਿਸ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੀ ਰਿਪੋਰਟ ਸੀਲ ਕਰਕੇ ਹਾਈਕੋਰਟ ਨੂੰ ਸੌਂਪ ਦਿੱਤੀ ਹੈ।ਕੁਝ ਦਿਨ ਪਹਿਲਾਂ ਹੀ ਸਿੱਧੂ ਨੇ ਪਟਿਆਲਾ ‘ਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਨੌਕਰ ਨੇ ਛੱਤ ‘ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਖਿਆ ਸੀ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਆਪਣੀ ਜਾਨ ਨੂੰ ਖ਼ਤਰਾ ਹੈ।ਨਵਜੋਤ ਸਿੱਧੂ ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਪਟਿਆਲਾ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਹਾਲ ਹੀ ਵਿੱਚ ਪਰਤੇ ਹਨ। ਇਸ ਤੋਂ ਬਾਅਦ ਹੀ ‘ਆਪ’ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਸ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਿਛਲੇ ਮਹੀਨੇ 28 ਅਪ੍ਰੈਲ ਨੂੰ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।ਨਵਜੋਤ ਸਿੱਧੂ ਨੇ ਆਪਣੀ ਪਟੀਸ਼ਨ ‘ਚ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਸਿੱਧੂ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੂਜੇ ਪਾਸੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮੂਸੇਵਾਲਾ ਦੇ ਘਰ ਪੁੱਜਣ ‘ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਗੈਂਗਸਟਰ ਉਨ੍ਹਾਂ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ। ਅਜਿਹੇ ‘ਚ ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਸਰਕਾਰ ਇਕ ਹੋਰ ਸਿੱਧੂ ਨੂੰ ਵੀ ਮਾਰਨਾ ਚਾਹੁੰਦੀ ਹੈ।ਨਵਜੋਤ ਸਿੰਘ ਸਿੱਧੂ ਰੋਡ ਰੇਜ ਮਾਮਲੇ ‘ਚ ਜੇਲ ਜਾਣ ਤੋਂ ਪਹਿਲਾਂ 25 ਕਮਾਂਡੋਆਂ ਦਾ ਕਾਫਲਾ ਲੈ ਕੇ ਆਉਂਦੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button