ਚੰਡੀਗੜ੍ਹ, 25 ਮਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਹਨ। ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਮੋੜਵਾਂ ਜਵਾਬ ਦਿੱਤਾ ਹੈ।ਚੰਨੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਦੇ ਕੋਲ ਕਿਸੇ ਵੀ ਭ੍ਰਿਸ਼ਟਾਚਾਰ ਦੇ ਸਬੂਤ ਹਨ ਤਾਂ ਉਹ ਟਵੀਟ ਕਰਕੇ ਤਰੀਕਾਂ ਬੰਨਣ ਨਾਲੋਂ ਪਾਰਚਾ ਦਰਜ ਕਰਕੇ ਮੈਨੂੰ ਅੰਦਰ ਦੇ ਦੇਣ। ਪ੍ਰੈਸ ਕਾਨਫਰੰਸ ਦੌਰਾਨ ਚੰਨੀ ਨੇ ਆਪਣੇ ‘ਤੇ ਲਾਏ ਗਏ ਦੋਸ਼ਾਂ ਨੂੰ ਨਕਾਰ ਦਿੱਤਾ।
ਚੰਨੀ ਨੇ ਇਸ ਮੌਕੇ ਇਹ ਵੀ ਕਿਹਾ ਕਿ ਉਹ ਖੁਦ ਮਿਹਨਤ ਕਰਕੇ ਇਸ ਮੁਕਾਮ ‘ਤੇ ਆਏ ਹਨ, ਉਨ੍ਹਾਂ ਵੱਲੋਂ ਕਦੇ ਵੀ ਕਿਸੇ ਖਿਡਾਰੀ ਨੂੰ ਨਹੀਂ ਕਿਹਾ ਗਿਆ ਕਿ ਉਹ ਜਾ ਕੇ ਉਸ ਦੇ ਭਤੀਜੇ ਜਾਂ ਭਾਣਜੇ ਨੂੰ ਮਿਲਣ। ਉਹ ਖੁਦ ਵੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਪੁੱਛ ਚੁੱਕੇ ਹਨ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਮਿਲਿਆ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਵੀ ਕਹਿ ਰਿਹਾ ਹੈ ਕਿ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੈ।ਜ਼ਿਕਰਯੋਗ ਹੈ ਕੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ਵਤਖੋਰੀ ਦੇ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਲਟੀਮੇਟਮ ਦੇ ਦਿੱਤਾ ਸੀ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ, ”ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ… 31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ. ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ, ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁੱਝ ਪੰਜਾਬੀਆਂ ਸਾਹਮਣੇ ਰੱਖਾਂਗਾ.।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.