Press ReleasePunjabTop News

ਕੈਬਨਿਟ ਮੰਤਰੀ ਮੀਤ ਹੇਅਰ ਨੇ ਫਰਵਾਹੀ ਤੇ ਭੈਣੀ ਮਹਿਰਾਜ ’ਚ 79 ਲੱਖ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਸੰਘੇੜਾ ਗਊਸ਼ਾਲਾ ਵਿੱਚ 15 ਲੱਖ ਦੀ ਲਾਗਤ ਨਾਲ ਸ਼ੈੱਡਾਂ ਦਾ ਕੰਮ ਕਰਵਾਇਆ ਸ਼ੁਰੂ

ਪਿੰਡਾਂ ਵਿੱਚ ਲੱਖਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਛੱਪੜਾਂ ਦਾ ਨਵੀਨੀਕਰ
ਬਰਨਾਲਾ, 26 ਮਈ
         ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਸੰਘੇੜਾ ਵਿਖੇ ਗਊਸ਼ਾਲਾ ’ਚ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਸ਼ੈੱਡਾਂ ਦੀ ਉਸਾਰੀ ਤੇ ਚਾਰਦੀਵਾਰੀ ਦੇ ਕੰਮ ਸ਼ੁਰੂ ਕਰਵਾਏ।
    ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਵਾਰਸ ਪਸ਼ੂਆਂ/ਜਾਨਵਰਾਂ ਦੀ ਦੇਖਭਾਲ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸਰਕਾਰੀ ਗਊਸ਼ਾਲਾ ਮਨਾਲ ਨੁੂੰ ਵੀ ਸਲਾਹਿਆ ਗਿਆ ਹੈ, ਜਿੱਥੇ ਕਰੀਬ ਕਰੋੜ ਰੁਪਏ ਦੇ ਕੰਮ ਕਰਵਾਏ ਗਏ ਹਨ, ਜਿਸ ਵਿੱਚ ਵੱਡ ਅਕਾਰੀ ਸ਼ੈੱਡ, ਪਾਣੀ ਦੀਆਂ ਖੇਲਾਂ, ਰਸਤਿਆਂ ਦੀ ਇੰਟਰਲਾਕਿੰਗ ਆਦਿ ਸ਼ਾਮਲ ਹਨ। ਉਨ੍ਹਾਂ ਜ਼ਿਲ੍ਹਾ ਬਰਨਾਲਾ ਵਿੱਚ ਦਾਨੀ ਸੰਸਥਾਵਾਂ ਤੇ ਵਿਅਕਤੀਆਂ ਵੱਲੋਂ ਵੀ ਗਊਸ਼ਾਲਾਵਾਂ ਦੇ ਰੱਖ-ਰਖਾਅ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।
          ਇਸ ਮਗਰੋਂ ਕੈਬਨਿਟ ਮੰਤਰੀ ਮੀਤ ਹੇਅਰ ਨੇ ਪਿੰਡ ਫਰਵਾਹੀ ਵਿੱਚ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਿੰਡ ਦੇ ਛੱਪੜ ਦਾ ਕਰੀਬ 29.50 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਥਾਪਰ ਮਾਡਲ ਵਜੋਂ ਕੀਤਾ ਜਾਵੇਗਾ। ਉਨ੍ਹਾਂ ਪਿੰਡ ਭੈਣੀ ਮਹਿਰਾਜ ਵਿੱਚ 40 ਲੱਖ ਦੀ ਲਾਗਤ ਨਾਲ ਪੰਚਾਇਤ ਭਵਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ ਪੰਚਾਇਤ ਭਵਨ/ਕਮਿਊਨਿਟੀ ਹਾਲ ਬਣਾਏ ਜਾ ਰਹੇ ਹਨ ਤਾਂ ਜੋ ਜਿੱਥੇ ਪੰਚਾਇਤਾਂ ਨੂੰ ਮੀਟਿੰਗਾਂ/ਸਮਾਗਮਾਂ ਦੀ ਸਹੂਲਤ ਹੋਵੇ, ਉਥੇ ਲੋਕਾਂ ਨੂੰ ਵੀ ਸਾਂਝੇ ਸਮਾਗਮਾਂ ਦੀ ਸਹੂਲਤ ਮਿਲ ਸਕੇ।
   ਇਸ ਮਗਰੋਂ ਜਲ ਸਰੋਤ ਮੰਤਰੀ ਨੇ ਪਿੰਡ ਭੈਣੀ ਮਹਿਰਾਜ ਵਿਖੇ 10 ਲੱਖ ਦੀ ਲਾਗਤ ਵਾਲੀ 691 ਮੀਟਰ ਜ਼ਮੀਨਦੋਜ਼ ਪਾਈਪਲਾਈਨ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ
ਨਹਿਰੀ ਖਾਲਾਂ/ਜ਼ਮੀਨਦੋਜ਼ ਪਾਈਪਾਂ ਦਾ ਕੰਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਖੇਤਾਂ ਲਈ ਨਹਿਰੀ ਪਾਣੀ ਦੀ ਵੱੱਧ ਤੋਂ ਵੱਧ ਸਹੂਲਤ ਮਿਲੇ ਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ।
   ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਗੁਰਦੀਪ ਸਿੰਘ ਬਾਠ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ, ਵਧੀਕ ਡਿਪਟੀ ਕਮਿਸ਼ਨਰ (ਜ) ਲਵਜੀਤ ਕਲਸੀ, ਉਪ ਮੰਡਲ ਮੈਜਿਸਟ੍ਰੇਟ ਸ. ਗੋਪਾਲ ਸਿੰਘ, ਬੀਡੀਪੀਓ ਪ੍ਰਵੇਸ਼ ਕੁਮਾਰ, ਓਐਸਡੀ ਹਸਨਪ੍ਰੀਤ ਭਾਰਦਵਾਜ ਤੇ ਹੋਰ ਪਤਵੰਤੇ ਹਾਜ਼ਰ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button