IndiaPunjabTop News

CM ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਬੇਅਦਬੀ ਦੀਆਂ ਘਟਨਾਵਾਂ ਲਈ ਸਖਤ ਸਜ਼ਾ ‘ਤੇ ਦੋ ਬਿੱਲਾਂ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਦਿਵਾਉਣ ਵਿਚ ਮਦਦ ਦੀ ਕੀਤੀ ਮੰਗ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਮਾਮਲਿਆਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਦੇਣ ਬਾਰੇ ਵਿਵਸਥਾਵਾਂ ਵਿੱਚ ਸੋਧ ਕਰਨ ਦੀ ਬੇਨਤੀ ਕੀਤੀ ਹੈ। ਸੀਐੱਮ ਮਾਨ ਨੇ ਬੇਅਦਬੀ ਦੀਆਂ ਘਟਨਾਵਾਂ ਲਈ ਸਖਤ ਸਜ਼ਾ ਦੀ ਮੰਗ ਕਰਨ ਵਾਲੇ ਦੋ ਬਿੱਲਾਂ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਦਿਵਾਉਣ ਵਿਚ ਮਦਦ ਮੰਗੀ ਹੈ।

ਵੱਡੇ ਫੇਰਬਦਲ ਦੀ ਤਿਆਰੀ ‘ਚ Congress High Command, Delhi ਸੱਦੇ Punjab ਦੇ ਵੱਡੇ ਲੀਡਰ | D5 Channel Punjabi

ਦੋ ਬਿੱਲ ਆਈਪੀਸੀ ਤੇ ਸੀਆਰਪੀਸੀ ਵਿਚ ਸੋਧ-2018 ਵਿਚ ਵਿਧਾਨ ਸਭਾ ਵਲੋਂ ਪਾਸ ਕੀਤੇ ਜਾਣ ਦੇ ਬਾਅਦ ਤੋਂ ਮਨਜ਼ੂਰੀ ਦਾ ਇੰਤਜ਼ਾਰ ਕਰ ਰਹੇ ਹਨ। ਬਿੱਲ ਕਿਸੇ ਨੂੰ ਨੁਕਸਾਨ ਪਹੁੰਚਾਉਣ ਜਾਂ ਬੇਅਦਬੀ ਕਰਨ ਲਈ ਉਮਰ ਕੈਦ ਵਰਗੀ ਸਖਤ ਸਜ਼ਾ ਦੀ ਵਿਵਸਥਾ ਕਰਦੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜੀਵਿਤ ਗੁਰੂ ਹਨ ਤੇ ਉਸੇ ਅਨੁਸਾਰ ਉਹ ਗੁਰੂ ਸਾਹਿਬ ਨੂੰ ਸਤਕਿਰਾ ਦਿੰਦੇ ਹਨ। ਬੇਅਦਬੀ ਦੇ ਦੋਸ਼ੀਆਂ ਨੂੰ ਸਬਕ ਸਿਖਾਉਣ ਲਈ ਸਖਤ ਸਜ਼ਾ ਜ਼ਰੂਰੀ ਹੈ ਕਿਉਂਕਿ ਪੰਜਾਬ ਵਿਚ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।

ਸਿਖ਼ਰ ਦੁਪਹਿਰੇ ਖੇਤਾਂ ‘ਚ ਪਹੁੰਚੇ Kisan, ਸੱਦ ਲਿਆ ਪੱਤਰਕਾਰ | Faridkot Farmers News | D5 Channel Punjabi

ਦੱਸ ਦੇਈਏ ਕਿ ਇਹ ਬਿੱਲ ਅਜੇ ਗ੍ਰਹਿ ਮੰਤਰਾਲੇ ਕੋਲ ਬਕਾਇਆ ਪਏ ਹਨ, ਜਿਸ ਨੇ ਸੂਬਾ ਸਰਕਾਰ ਤੋਂ ਕਈ ਸਪੱਸ਼ਟੀਕਰਨ ਮੰਗੇ ਹਨ। ਇਹ ਬਿੱਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਪਾਸ ਕੀਤੇ ਗਏ ਸਨ। ਇਹ ਸੋਧਾਂ ਆਈ.ਪੀ.ਸੀ. ਦੀ ਧਾਰਾ 295ਏਏ ਦੇ ਸੰਮਿਲਨ ਨਾਲ ਸਬੰਧਤ ਸਨ ਤਾਂ ਜੋ ਇਹ ਵਿਵਸਥਾ ਕੀਤੀ ਜਾ ਸਕੇ ਕਿ “ਜੋ ਕੋਈ ਵੀ ਵਿਅਕਤੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਗੁਰੂ ਗ੍ਰੰਥ ਸਾਹਿਬ, ਭਗਵਤ ਗੀਤਾ, ਕੁਰਾਨ ਅਤੇ ਬਾਈਬਲ ਨੂੰ ਨੁਕਸਾਨ ਜਾਂ ਉਹਨਾਂ ਦਾ ਅਪਮਾਨ ਕਰਦਾ ਹੈ, ਉਸ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇਗੀ।

image 1199

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button