Press ReleasePunjabTop News

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਲ਼ੱਖੇਵਾਲੀ ‘ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ

ਕਿਹਾ, ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਜਾਣਗੀਆਂ ਪਹੁੰਚਾਈਆਂ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਮੰਡੀ ਲੱਖੇਵਾਲੀ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਸਰਕਾਰ ਵਲੋਂ ਮਨਰੇਗਾ ਮਜਦੂਰਾਂ ਦੀਆ ਸਮਸਿਆਵਾਂ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ । ਉਹਨਾਂ ਮਨਰੇਗਾ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ, ਮਨਰੇਗਾ ਮਜਦੂਰਾਂ ਦੇ ਕੰਮ ਦੇ ਦਿਨ ਵਧਾਉਣ ਤੋਂ ਇਲਾਵਾ ਉਹਨਾਂ ਦੀਆਂ  ਦਿਹਾੜੀਆਂ ਦੇ ਰੇਟ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚਾਈ ਜਾਵੇਗੀ ।

ਕਾਂਗਰਸ ਹਾਈਕਮਾਨ ਅੱਗੇ ਅੜੀ ਪੰਜਾਬ ਕਾਂਗਰਸ,ਸਿੱਧੂ ਤੇ ਵੜਿੰਗ ਦੇ ਤਿੱਖੇ ਤੇਵਰ! ਵੱਡਾ ਝਟਕਾ! | D5 Channel Punjabi

ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਤੇ ਆਧਾਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਫਾਇਦਾ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਮਨਰੇਗਾ ਮਜ਼ਦੂਰਾਂ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹ ਆਪਣੇ ਤਰਫੋਂ ਵਿਸ਼ੇਸ਼ ਧਿਆਨ ਦੇ ਕੇ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button