ਲੰਮੀ ਉਡੀਕ 12 ਸਾਲਾਂ ਬਾਅਦ SGPC ਦੀਆਂ ਚੋਣਾਂ ਦੀਆਂ ਤਿਆਰੀਆਂ ਮੁੜ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਗੁਰਦੁਆਰਾ ਕਮਿਸ਼ਨ ਦੇ ਚੀਫ਼ ਕਮਿਸ਼ਨਰ ਜਸਟਿਸ ਐੱਸ.ਐੱਸ. ਸਰਾਵਾਂ (ਸੇਵਾਮੁਕਤ) ਨੇ ਪੰਜਾਬ ਦੇ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹਰ 5 ਸਾਲ ਬਾਅਦ ਕਰਵਾਈਆਂ ਜਾਂਦੀਆਂ ਹਨ, ਪਰ ਪਿਛਲੇ 7 ਸਾਲਾਂ ਤੋਂ ਅਜਿਹਾ ਨਹੀਂ ਕੀਤਾ ਗਿਆ। ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਨਵੰਬਰ ਮਹੀਨੇ ਵਿੱਚ ਕਰਵਾਉਣ ਦੀ ਸਿਫ਼ਾਰਸ਼ ਕੀਤੀ ਸੀ। ਇਸ ਦੇ ਨਾਲ ਹੀ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਇਹ ਮੰਗ ਉਠਾਉਂਦੇ ਰਹੇ ਹਨ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਆਉਣ ਵਾਲੇ ਕੁਝ ਦਿਨਾਂ ‘ਚ ਸਾਕਾ ਨੀਲਾ ਤਾਰਾ ਦੀ ਬਰਸੀ ਵੀ ਹੋਣ ਵਾਲੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.