ਪੰਜਾਬ ਸਰਕਾਰ ਮੰਡੀਕਰਨ ਪ੍ਰਣਾਲੀ ਨੂੰ ਬਚਾਉਣ ਲਈ ਦ੍ਰਿੜ ਸੰਕਲਪ – ਚੇਤਨ ਸਿੰਘ ਜੌੜਾਮਾਜਰਾ
ਨਵੀਂ ਅਨਾਜ ਮੰਡੀ ਅਹਿਮਦਗੜ੍ਹ ਵਿਖੇ ਸਟੀਲ ਕਵਰ ਸ਼ੈੱਡ ਅਤੇ ਖਰੀਦ ਕੇਂਦਰ ਕੁੱਪ ਕਲਾਂ ਦਾ ਫੜ੍ਹ ਦੇ ਕੰਮ ਦਾ ਨੀਂਹ ਪੱਥਰ ਰੱਖਿਆ
ਮਾਲੇਰਕੋਟਲਾ /ਅਹਿਮਦਗੜ੍ਹ (ਅੱਤੁਲ ਵਰਮਾ) : ਸ੍ਰ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਏ ਵਿਭਾਗ, ਪੰਜਾਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੀ ਮੰਡੀਕਰਨ ਪ੍ਰਣਾਲੀ ਨੂੰ ਬਚਾਉਣ ਲਈ ਦ੍ਰਿੜ ਸੰਕਲਪ ਹੈ। ਇਸੇ ਕਰਕੇ ਹੀ ਅਨਾਜ ਮੰਡੀਆਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ। ਅੱਜ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਸਟੀਲ ਕਵਰ ਸ਼ੈੱਡ ਅਤੇ ਖਰੀਦ ਕੇਂਦਰ ਕੁੱਪ ਕਲਾਂ ਦੇ ਫੜ੍ਹ ਨੂੰ ਉੱਚਾ ਚੁੱਕਣ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਭਾਰੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ੍ਰ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਕਰਨ ਲਈ ਅਤੇ ਕਿਸਾਨੀ ਨੂੰ ਖ਼ਤਮ ਕਰਨ ਲਈ ਹਰ ਹੀਲਾ ਵਰਤ ਰਹੀ ਹੈ। ਇਸੇ ਕੋਸ਼ਿਸ਼ ਵਿੱਚ ਕੇਂਦਰ ਵੱਲੋਂ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਸਨ। ਪਰ ਪੰਜਾਬ ਦੇ ਬਹਾਦਰ ਕਿਸਾਨਾਂ ਅਤੇ ਲੋਕਾਂ ਦੇ ਰੋਹ ਮੂਹਰੇ ਕੇਂਦਰ ਸਰਕਾਰ ਨੂੰ ਗੋਡੇ ਟੇਕਣੇ ਪਏ।
‘CM ਮਾਨ ਨਹੀਂ ਦੇ ਸਕਦੇ ਨੌਕਰੀ’ ਪਰਗਟ ਸਿੰਘ ਦਾ ਚੈਲੇਂਜ, ਹਾਈਕੋਰਟ ਨੇ ਕੀਤਾ ਫੈਸਲਾ! D5 Channel Punjabi
ਉਹਨਾਂ ਕਿਹਾ ਕਿ ਸਾਡੇ ਸੂਬੇ ਦੀ ਮੁੱਖ ਆਰਥਿਕਤਾ ਅਤੇ ਲੋਕਾਂ ਦਾ ਜੀਵਨ ਨਿਰਬਾਹ ਖੇਤੀ ਉੱਤੇ ਟਿਕਿਆ ਹੋਇਆ ਹੈ। ਇਸ ਕਰਕੇ ਕਿਸੇ ਵੀ ਹੀਲੇ ਇਥੋਂ ਦੀ ਕਿਸਾਨੀ ਨੂੰ ਟੁੱਟਣ ਨਹੀਂ ਦਿੱਤਾ ਜਾਵੇਗਾ। ਪੰਜਾਬ ਸਰਕਾਰ ਸੂਬੇ ਦੀ ਮੰਡੀਕਰਨ ਪ੍ਰਣਾਲੀ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਕਰਕੇ ਹੀ ਅਨਾਜ ਮੰਡੀਆਂ ਨੂੰ ਬੁਨਿਆਦੀ ਤੌਰ ਉੱਤੇ ਮਜ਼ਬੂਤ ਕੀਤਾ ਜਾ ਰਿਹਾ ਹੈ।
CM Mann ਦੀ Police ਨੂੰ ਖੁੱਲ੍ਹੀ ਛੁੱਟੀ! ਸੂਬੇ ਭਰ ’ਚ ਅਲਰਟ ਜਾਰੀ,DSP ਦੀ ਅਖੀਰਲੀ ਚੇਤਾਵਨੀ | D5 Channel Punjabi
ਉਹਨਾਂ ਦੱਸਿਆ ਕਿ ਨਵੀਂ ਅਨਾਜ ਮੰਡੀ ਅਹਿਮਦਗੜ੍ਹ ਵਿਖੇ ਸਟੀਲ ਕਵਰ ਸ਼ੈੱਡ ਬਣਾਉਣ ਲਈ 87.5 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਇਸੇ ਤਰ੍ਹਾਂ ਪਿੰਡ ਕੁੱਪ ਕਲਾਂ ਵਿਖੇ ਖਰੀਦ ਕੇਂਦਰ ਦੇ ਫੜ੍ਹ ਨੂੰ ਉੱਚਾ ਚੁੱਕਣ ਉੱਤੇ 67.71 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਦੋਵੇਂ ਕੰਮ ਜਲਦ ਹੀ ਮੁਕੰਮਲ ਕੀਤੇ ਜਾਣਗੇ। ਉਹਨਾਂ ਕਿਹਾ ਕਿ ਮੰਡੀਆਂ ਨੂੰ ਵਿਕਸਤ ਕਰਕੇ ਉਥੋਂ ਮਿਲਣ ਵਾਲੇ ਮਾਲੀਏ ਨਾਲ ਸੂਬੇ ਦਾ ਵਿਕਾਸ ਯਕੀਨੀ ਬਣਾਇਆ ਜਾਵੇਗਾ। ਉਹਨਾਂ ਦਾਅਵੇ ਨਾਲ ਕਿਹਾ ਕਿ ਸੂਬੇ ਦੇ ਹਰੇਕ ਹਲਕੇ ਵਿੱਚ ਵਿਕਾਸ ਕਾਰਜ ਜੋਰਾਂ ਉੱਤੇ ਚੱਲ ਰਹੇ ਹਨ।
ਫੇਲ੍ਹ ਹੋਈ Y+ Security, BJP Leader ਨਾਲ ਦਿਨ ਦਿਹਾੜੇ ਵੱਡਾ ਕਾਂਡ | D5 Channel Punjabi | Jiwan Gupta
ਇਸ ਮੌਕੇ ਸਮਾਗਮ ਨੂੰ ਸ੍ਰ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਹਲਕਾ ਵਿਧਾਇਕ ਸ੍ਰ ਜਸਵੰਤ ਸਿੰਘ ਗੱਜਣਮਾਜਰਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਦੀਪਕ ਹਿਲੌਰੀ ਅਤੇ ਹੋਰ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.