PunjabTop News

ਆਈਜੀ ਆਸ਼ੀਸ਼ ਕੁਮਾਰ ਤੇ ਵਿਜੀਲੈਂਸ ਦੀ ਸਖ਼ਤੀ, ਹੁਣ ਪਤਨੀ ਨੂੰ ਵੀ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਦੁਆਰਾ ਲਗਾਤਾਰ ਲੀਡਰਾਂ ਇਲਾਵਾਂ ਹੋਰਨਾਂ ਵਿਭਾਗਾਂ ਚ ਭ੍ਰਿਸ਼ਟ ਅਫ਼ਸਰਾਂ ਮੁਲਾਜ਼ਮਾਂ ਖਿਲਾਫ਼ ਕਾਰਵਾਈ ਵਿੱਢੀ ਹੋਈ। ਕਾਫ਼ੀ ਨਾਮੀਂ ਨਾਮ ਨੇ ਜੋ ਅਫ਼ਸਰ ਤੇ ਲੀਡਰ ਜੇਲ੍ਹ ਭੇਜੇ ਗਏ। ਹੁਣ ਵਿਜੀਲੈਂਸ ਬਿਊਰੋ ਨੇ ਇੱਕ ਕਰੋੜ ਰੁਪਏ ਦੇ ਰਿਸ਼ਵਤ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ  ਏਆਈਜੀ ਆਸ਼ੀਸ਼ ਕਪੂਰ ਅਤੇ ਉਸ ਦੀ ਪਤਨੀ ਕਮਲ ਕਪੂਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਹੈ। ਦੋਸ਼ ਹੈ ਕਿ ਆਮਦਨ ਤੋਂ 129.3 ਫੀਸਦੀ ਜ਼ਿਆਦਾ ਖਰਚ ਕੀਤਾ ਹੈ।

ਚੰਡੀਗੜ੍ਹ ਅਤੇ ਮੋਹਾਲੀ ਵਿੱਚ ਨੌਕਰੀ ਦੌਰਾਨ ਉਸਨੇ ਗੈਰ-ਕਾਨੂੰਨੀ ਢੰਗ ਨਾਲ ਮਹਿੰਗੀ ਚੱਲ ਅਤੇ ਅਚੱਲ ਜਾਇਦਾਦ ਬਣਾਈ। ਵਿਜੀਲੈਂਸ ਦੀ ਟੀਮ ਬੁੱਧਵਾਰ ਨੂੰ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪਟਿਆਲਾ ਜੇਲ ਤੋਂ ਲੈ ਕੇ ਆਈ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਹਾਲੀ ਅਦਾਲਤ ਨੇ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।ਵਿਜੀਲੈਂਸ ਬਿਊਰੋ ਨੇ ਬਰਖਾਸਤ ਏਆਈਜੀ ਅਸ਼ੀਸ਼ ਕਪੂਰ ਅਤੇ ਉਸ ਦੀ ਪਤਨੀ ਕਮਲ ਕਪੂਰ ਵੱਲੋਂ ਪਿਛਲੇ ਪੰਜ ਸਾਲਾਂ ਵਿੱਚ ਬਣਾਈਆਂ ਜਾਇਦਾਦਾਂ ਦੀ ਜਾਂਚ ਕੀਤੀ ਹੈ। ਵਿਜੀਲੈਂਸ ਵੱਲੋਂ ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਮੋਹਾਲੀ ਵਿਖੇ ਦਰਜ ਕਰਵਾਈ ਗਈ ਐਫਆਈਆਰ ਵਿੱਚ ਦੱਸਿਆ ਗਿਆ ਹੈ ਕਿ ਏਜੰਸੀ ਵੱਲੋਂ 1-08-2017 ਤੋਂ 31-08-2022 ਤੱਕ ਆਸ਼ੀਸ਼ ਕਪੂਰ ਅਤੇ ਉਨ੍ਹਾਂ ਦੀ ਪਤਨੀ ਕਮਲ ਕਪੂਰ ਦੀ ਜਾਇਦਾਦ ਦੀ ਤਲਾਸ਼ੀ ਲਈ ਗਈ ਸੀ।

ਵਿਜੀਲੈਂਸ ਜਾਂਚ ਟੀਮ ਨੇ ਉਕਤ ਸਮਾਂ ਸੀਮਾ ਵਿੱਚ ਆਮਦਨ ਦੇ ਸਾਰੇ ਸਰੋਤਾਂ ਤੋਂ ਵੱਧ ਰਕਮ ਮੁਲਜ਼ਮ ਦੇ ਨਾਂ ’ਤੇ ਕੁੱਲ 2,44,64,871 ਰੁਪਏ ਪਾਈ ਹੈ। ਜਦਕਿ ਮੁਲਜ਼ਮਾਂ ਨੇ ਉਕਤ ਸਮਾਂ ਸੀਮਾ ਦੌਰਾਨ ਕੁੱਲ 5,60,91,650 ਰੁਪਏ ਖਰਚ ਕੀਤੇ। ਇਸ ਤਰ੍ਹਾਂ ਮੁਲਜ਼ਮਾਂ ਵੱਲੋਂ ਕੁੱਲ 3,16,26,779 ਰੁਪਏ ਦਾ ਵਾਧੂ ਖਰਚਾ ਕੀਤਾ ਗਿਆ, ਜੋ ਉਨ੍ਹਾਂ ਦੀ ਕੁੱਲ ਆਮਦਨ ਤੋਂ 129.3 ਫੀਸਦੀ ਵੱਧ ਹੈ। ਵਿਜੀਲੈਂਸ ਟੀਮ ਅਨੁਸਾਰ ਜਾਂਚ ਦੌਰਾਨ ਮਿਲੇ ਸਬੂਤਾਂ ਦੇ ਆਧਾਰ ‘ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button