ਸ਼੍ਰੀਲੰਕਾ ਅਤੇ ਅਫਗਾਨਿਸਤਾਨ ਵਿਚਾਲੇ ਪਹਿਲਾ ਵਨਡੇ ਹੰਬਨਟੋਟਾ ਵਿੱਚ ਖੇਡਿਆ ਗਿਆ। ਅਫਗਾਨਿਸਤਾਨ ਨੇ ਤਿੰਨ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ। ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 50 ਓਵਰਾਂ ਵਿੱਚ 268 ਦੌੜਾਂ ਦਾ ਟੀਚਾ ਰੱਖਿਆ। ਜਵਾਬ ‘ਚ ਅਫਗਾਨਿਸਤਾਨ ਨੇ 46.5 ਓਵਰਾਂ ‘ਚ 4 ਦੌੜਾਂ ਗੁਆ ਕੇ ਟੀਚਾ ਹਾਸਲ ਕਰ ਲਿਆ।ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਸ਼੍ਰੀਲੰਕਾ ਦੀ ਪਾਰੀ ਦੀ ਸ਼ੁਰੂਆਤ ਖਰਾਬ ਰਹੀ। ਕਰੁਣਾਰਤਨੇ ਸਿਰਫ਼ 4 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਕੁਸਲ ਮੈਂਡਿਸ ਵੀ ਕੁਝ ਖਾਸ ਨਹੀਂ ਕਰ ਸਕੇ ਅਤੇ 11 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋ ਗਏ। ਐਂਜੇਲੋ ਮੈਥਿਊਜ਼ ਨੇ ਸਿਰਫ਼ 11 ਦੌੜਾਂ ਦਾ ਯੋਗਦਾਨ ਪਾਇਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.