IndiaTop News

ਗੁਰਨਾਮ ਸਿੰਘ ਚੜੂਨੀ ਸਮੇਤ 9 ਕਿਸਾਨਾਂ ਨੂੰ 14 ਦਿਨਾਂ ਲਈ ਭੇਜਿਆ ਨਿਆਇਕ ਹਿਰਾਸਤ ‘ਚ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿਖੇ ਨੈਸ਼ਨਲ ਹਾਈਵੇਅ ’ਤੇ ਜਾਮ ਲਾਉਣ ਕਾਰਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਤੇ ਕਈ ਹੋਰ ਕਿਸਾਨਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਸਾਰੇ ਕਿਸਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅਤੇ ਹੋਰ ਗ੍ਰਿਫ਼ਤਾਰ ਕਿਸਾਨਾਂ ਨੂੰ ਬੁੱਧਵਾਰ ਨੂੰ ਕੁਰੂਕਸ਼ੇਤਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਗੁਰਨਾਮ ਸਿੰਘ ਚੜੂਨੀ ਅਤੇ ਹੋਰ ਕਿਸਾਨ ਆਗੂਆਂ ਨੂੰ ਜ਼ਿਲ੍ਹਾ ਅਦਾਲਤ ਵਿੱਚ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਉਕਤ ਕਿਸਾਨ ਆਗੂਆਂ ਨੇ ਜ਼ਮਾਨਤ ਲੈਣ ਤੋਂ ਇਨਕਾਰ ਕਰ ਦਿੱਤਾ।

ਸੁਣਵਾਈ ਦੌਰਾਨ ਗੁਰਨਾਮ ਸਿੰਘ ਚੜੂਨੀ ਤੇ ਹੋਰ ਕਿਸਾਨ ਆਗੂਆਂ ਨੇ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਸਭ ਦੇ ਸਾਹਮਣੇ ਆ ਗਿਆ ਹੈ।ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਇਸ ਮੁੱਦੇ ‘ਤੇ ਉਨ੍ਹਾਂ ਨਾਲ ਖੜ੍ਹਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਡੇ ਖ਼ਿਲਾਫ਼ ਗਲਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਅਜਿਹਾ ਕੋਈ ਕੰਮ ਨਹੀਂ ਕੀਤਾ ਕਿ ਉਨ੍ਹਾਂ ਖ਼ਿਲਾਫ਼ ਗਲਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ। ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਅਸੀਂ ਜੇਲ੍ਹ ਵਿੱਚ ਰਹਾਂਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button