PunjabTop News

ਗਰਮੀ ਤੋਂ ਜਲਦ ਮਿਲ ਸਕਦੀ ਹੈ ਰਾਹਤ, ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ

ਚੰਡੀਗੜ੍ਹ : ਕੇਰਲ ਵਿਚ ਮਾਨਸੂਨ ਆਪਣੀ ਦਸਤਕ ਦੇ ਚੁੱਕਾ ਹੈ। ਹੁਣ ਲਗਭਗ ਪੂਰਾ ਉਤਰੀ ਭਾਰਤ ਮਾਨਸੂਨ ਦਾ ਇੰਤਜ਼ਾਰ ਕਰ ਰਿਹਾ ਹੈ। ਜੇਕਰ ਮੌਸਮ ਵਿਭਾਗ ਦੀ ਗੱਲ ਕਰੀਏ ਤਾਂ 20 ਜੂਨ ਤੋਂ ਬਾਅਦ ਉੱਤਰੀ ਭਾਰਤ ‘ਚ ਮਾਨਸੂਨ ਦਸਤਕ ਦੇ ਸਕਦਾ ਹੈ। ਉਧਰ, ਪੰਜਾਬ ਸਣੇ ਕਈ ਸੂਬਿਆਂ ਵਿਚ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਚ ਮੌਸਮ ਵਿਭਾਗ ਵੱਲੋਂ 12 ਅਤੇ 13 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ, ਜਦਕਿ 12 ਜੂਨ ਨੂੰ ਤੇਜ ਹਨੇਰੀ ਦੇ ਨਾਲ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button