SportsTop News

ਬ੍ਰਿਜ਼ ਭੂਸ਼ਣ ਤੇ ਪਹਿਲਵਾਨਾਂ ਦੇ ਵਿਵਾਦ ਤੇ ਦਿੱਲੀ ਪੁਲਸ ਲੈ ਰਹੀ ਬਾਹਰਲੇ ਦੇਸ਼ਾਂ ਦੀ ਮਦਦ

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਚੋਣਾਂ 4 ਜੁਲਾਈ ਨੂੰ ਹੋਣਗੀਆਂ। ਇਸ ਦੇ ਲਈ ਜੰਮੂ-ਕਸ਼ਮੀਰ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਮਹੇਸ਼ ਮਿੱਤਲ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਬ੍ਰਿਜ ਭੂਸ਼ਣ ਸ਼ਰਨ ਸਿੰਘ ਇਹ ਚੋਣ ਨਹੀਂ ਲੜ ਸਕਣਗੇ। ਉਹ ਲਗਾਤਾਰ ਤਿੰਨ ਵਾਰ ਪ੍ਰਧਾਨ ਰਹੇ। ਫੈਡਰੇਸ਼ਨ ਦੇ ਨਿਯਮਾਂ ਮੁਤਾਬਕ ਕੋਈ ਵਿਅਕਤੀ ਲਗਾਤਾਰ ਤਿੰਨ ਵਾਰ ਤੋਂ ਵੱਧ ਅਹੁਦੇ ‘ਤੇ ਨਹੀਂ ਰਹਿ ਸਕਦਾ ਹੈ।ਦੂਜੇ ਪਾਸੇ ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ 3 ਦੇਸ਼ਾਂ ਤੋਂ ਮਦਦ ਮੰਗੀ ਹੈ। ਇਨ੍ਹਾਂ ਵਿੱਚ ਕਜ਼ਾਕਿਸਤਾਨ, ਮੰਗੋਲੀਆ ਅਤੇ ਇੰਡੋਨੇਸ਼ੀਆ ਸ਼ਾਮਲ ਹਨ। ਪੁਲਿਸ ਨੇ ਇਨ੍ਹਾਂ ਦੇਸ਼ਾਂ ਦੇ ਕੁਸ਼ਤੀ ਫੈਡਰੇਸ਼ਨਾਂ ਨੂੰ ਉਨ੍ਹਾਂ ਥਾਵਾਂ ਦੀ ਸੀਸੀਟੀਵੀ ਫੁਟੇਜ ਅਤੇ ਤਸਵੀਰਾਂ ਮੁਹੱਈਆ ਕਰਵਾਉਣ ਲਈ ਕਿਹਾ ਹੈ ਜਿੱਥੇ ਮਹਿਲਾ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button