Press ReleasePunjabTop News

ਸੂਬੇ ਦੇ ਸਾਰੇ ਰਾਸ਼ਨ ਡਿਪੂਆਂ ‘ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ

ਚੇਅਰਮੈਨ ਪੀ.ਐਸ.ਐਫ.ਸੀ. ਵੱਲੋਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ: ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ

ਚੰਡੀਗੜ੍ਹ : ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ‘ਤੇ ਲਗਾਈ ਗਈ ਕਟੌਤੀ, ਰਾਸ਼ਨ ਕਾਰਡਾਂ ਨੂੰ ਸ਼ਾਮਲ ਕਰਨ/ਹਟਾਉਣ ਲਈ ਪੋਰਟਲ ‘ਤੇ ਰੋਕ ਅਤੇ ਰਾਸ਼ਨ ਕਾਰਡਾਂ ਦੀ ਤਸਦੀਕ ਲਈ ਸਰਵੇਖਣ ਕਰਵਾਉਣ ਸਬੰਧੀ ਮੁੱਦਿਆਂ ‘ਤੇ ਚਰਚਾ ਕਰਨ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐੱਸ.ਐੱਫ.ਸੀ.) ਦੇ ਚੇਅਰਮੈਨ ਡੀ.ਪੀ. ਰੈਡੀ ਅਤੇ ਮੈਂਬਰਾਂ ਨੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
Canada Immigration Minister ਦਾ ਵੱਡਾ ਐਲਾਨ! ਇਹ Paper ਪਾਸ ਕਰਨਾ ਹੋਇਆ ਜ਼ਰੂਰੀ ! Students ਕਰ ਲੈਣ ਤਿਆਰੀ
ਅੱਜ ਇੱਥੇ ਸੈਕਟਰ 39 ਸਥਿਤ ਆਨਾਜ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਚੇਅਰਮੈਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਦੇ ਸਾਰੇ ਰਾਸ਼ਨ ਡਿਪੂਆਂ ‘ਤੇ ਕਮਿਸ਼ਨ ਦੇ ਹੈਲਪਲਾਈਨ ਨੰਬਰ ਤੋਂ ਇਲਾਵਾ ਵੱਖ-ਵੱਖ ਅਧਿਕਾਰਾਂ, ਵੈੱਬਸਾਈਟ, ਸ਼ਿਕਾਇਤਾਂ ਦੇ ਪੋਰਟਲ ਨੂੰ ਦਰਸਾਉਂਦੇ ਬੈਨਰ ਲਗਾਇਆ ਜਾਣੇ ਚਾਹੀਦੇ ਹਨ ਅਤੇ ਬਿਹਤਰ ਸ਼ਿਕਾਇਤ ਨਿਵਾਰਣ ਵਿਧੀ ਸਥਾਪਿਤ ਕੀਤੀ ਜਾਣੀ ਚਾਹੀਦਾ ਹੈ।
ਇਸ ਮੌਕੇ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਟੈਂਡਰਾਂ ਨੂੰ ਅੰਤਿਮ ਰੂਪ ਦੇਣ ਉਪਰੰਤ, ਹਰੇਕ ਡਿਪੂ ਹੋਲਡਰ ਨੂੰ ਈ-ਪੋਸ ਅਤੇ ਤੋਲ ਮਸ਼ੀਨਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button