Press ReleasePunjabTop News

ਆਪ ਪੰਜਾਬ ਅਤੇ ਪੰਜਾਬੀਆਂ ਨੂੰ ਧੋਖਾ ਦੇਣ ਵਾਲੇ ਇਕ ਗੁਲਾਮ ਅਤੇ ਬਗੈਰ ਕਿਸੇ ਸਟੈਂਡ ਦੇ ਮੁੱਖ ਮੰਤਰੀ ਦੀ ਤੁਲਨਾ ਪੰਜਾਬ ਦੇ ਬੱਬਰ ਸ਼ੇਰ ਮਹਾਰਾਜਾ ਰਣਜੀਤ ਸਿੰਘ ਨਾਲ ਕਰੇ: ਅਕਾਲੀ ਦਲ

ਚੰਡੀਗੜ੍ਹ (ਬਿੰਦੂ ਸਿੰਘ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਨ ਵਾਲੇ ਇਕ ਗੁਲਾਮ ਅਤੇ ਬਗੈਰ ਕਿਸੇ ਸਟੈਂਡ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਲਨਾ ਪੰਜਾਬ ਦੇ ਅਸਲ ਬੱਬਰ ਸ਼ੇਰ ਅਤੇ ਖਾਲਸਾ ਰਾਜ ਦੇ ਆਗੂ ਮਹਾਰਾਜਾ ਰਣਜੀਤ ਸਿੰਘ ਨਾਲ ਕਰੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਦਿੱਲੀ ਦੇ ਆਕਾਵਾਂ ਦੇ ਕਹਿਣ ’ਤੇ ਮਹਾਰਾਜਾ ਰਣਜੀਤ ਸਿੰਘ ਦੇ ਅਕਸ ਨੂੰ ਢਾਹ ਲਾਉਣ ਲਈ ਜਾਣ ਬੁੱਝ ਕੇ ਸ਼ਰਾਰਤ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਬੈਂਸ ਆਮ ਆਦਮੀ ਪਾਰਟੀ ਦੇ ਰਾਜ ਦੀ ਆਪਣੀ ਮਨਮਰਜ਼ੀ ਮੁਤਾਬਕ ਜਿੰਨੀ ਸ਼ਲਾਘਾ ਕਰਨ ਪਰ ਉਹ ਮਹਾਨ ਰਾਜਾ ਦੇ ਧਰਮ ਨਿਰਪੱਖ ਤੇ ਯੁੱਗ ਬਣਾਉਣ ਵਾਲੇ ਰਾਜ ਦੀ ਤੁਲਨਾ ਭਗਵੰਤ ਮਾਨ ਦੇ ਭ੍ਰਿਸ਼ਟ, ਕਾਨੂੰਨ ਹੀਣਤਾ ਵਾਲੇ ਤੇ ਅਨੈਤਿਕ ਰਾਜ ਨਾਲ ਕਰ ਕੇ ਪੰਜਾਬੀਆਂ ਦਾ ਅਪਮਾਨ ਕਰ ਰਹੇ ਹਨ।

Bibi Jagir Kaur ਨੇ ਦੱਸੀ ਅਸਲ ਗੱਲ! ਕਿਸ ਨੇ ਤੇ ਕਿਉਂ ਹਟਾਇਆ Jathedar Harpreet Singh? | D5 Channel Punjabi

ਡਾ. ਚੀਮਾ ਨੇ ਕਿਹਾ ਕਿ ਇਹ ਤੁਲਨਾ ਪੰਜਾਬ ਦੀ ਰਾਜਨੀਤੀ ਵਿਚ ਇਕ ਹੋਰ ਨਵੀਂ ਗਿਰਾਵਟ ਹੈ। ਉਹਨਾਂ ਕਿਹਾ ਕਿ ਅਜਿਹਾ ਕੋਈ ਪੱਧਰ ਨਹੀਂ ਹੈ ਜਿਸ ’ਤੇ ਆਮ ਆਦਮੀ ਪਾਰਟੀ ਡਿੱਗ ਸਕੇ ਤਾਂ ਜੋ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰ ਸਕੇ। ਉਹਨਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨਾਲ ਤੁਲਨਾ ਭ੍ਰਿਸ਼ਟਾਚਾਰ, ਕਾਨੂੰਨ ‌ਵਿਵਸਥਾ ਢਹਿ ਢੇਰੀ ਹੋਣ, ਸਮਾਜ ਦੇ ਕਮਜ਼ੋਰ ਵਰਗਾਂ ਲਈ ਸਮਾਜ ਭਲਾਈ ਸਕੀਮਾਂ ਬੰਦ ਕਰਨ ਅਤੇ ਆਪ ਦੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਅਨੈਤਿਕ ਕਾਰਵਾਈਆਂ ’ਤੇ ਨਕੇਲ ਪਾਉਣ ਵਿਚ ਅਸਫਲ ਰਹਿਣ ਸਮੇਤ ਪੰਜਾਬ ਦੇ ਭੱਖਦੇ ਮਸਲਿਆਂ ਤੋਂ ਧਿਆਨ ਪਾਸੇ ਕਰਨ ਦੀ ਇਕ ਹੋਰ ਸਾਜ਼ਿਸ਼ ਹੈ।

Punjab ਨਾਲ ਵੱਡਾ ਧੋਖਾ! ਹੋ ਗਿਆ ਗੁਪਤ ਸਮਝੌਤਾ, ਸਭ ਤੋਂ ਵੱਡੀ Conference ਦਾ ਐਲਾਨ | D5 Channel Punjabi

ਆਪ ਨੂੰ ਸ਼ੀਸ਼ਾ ਵਿਖਾਉਦਿਆਂ ਡਾ. ਚੀਮਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਭਾਰਤ ’ਤੇ ਜਿੱਤਾਂ ਦਰਜ ਕਰਨ ਵਾਲੇ ਰਵਾਇਤੀਆਂ ਨੂੰ ਵਾਪਸ ਉਹਨਾਂ ਦੇ ਵਤਨ ਭੇਜਣ ਅਤੇ ਹਮਲਾਵਰਾਂ ਦਾ ਮੂੰਹ ਮੋੜਨ ਲਈ ਜਾਣਿਆ ਜਾਂਦਾ ਸੀ ਜਦੋਂ ਕਿ ਭਗਵੰਤ ਮਾਨ ਨੂੰ ਦਿੱਲੀ ਸਰਕਾਰ ਨਾਲ ਐਮ ਓ ਯੂ ’ਤੇ ਹਸਤਾਖ਼ਰ ਕਰ ਕੇ ਪੰਜਾਬ ਦੇ ਸ਼ਾਸਨ ਦੀ ਵਾਗਡੋਰ ਦਿੱਲੀ ਦੇ ਮੰਤਰੀਆਂ ਹਵਾਲੇ ਕਰਕੇ ਆਪਣੀ ਮਨਮਰਜ਼ੀ ਨਾਲ ਚਲਾਉਣ ਲਈ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਹੀ ਨਹੀਂ ਜੋ ਧਰਤੀ ਕਦੇ ਪੰਜਾਬ ਦੀ ਸੀ, ਉਸ ’ਤੇ ਮੁੜ ਦਾਅਵਾ ਜਤਾਉਣ ਦੀ ਥਾਂ ਭਗਵੰਤ ਮਾਨ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੂੰ ਖਤਮ ਕਰਨ ਵਾਲੇ ਪਾਸੇ ਵੱਧ ਰਹੇ ਹਨ ਤੇ ਉਹਨਾਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਹਰਿਆਣਾ ਵੱਲੋਂ ਨਵੀਂ ਵਿਧਾਨ ਸਭਾ ਬਣਾਉਣ ਦੇ ਯਤਨਾਂ ਦਾ ਵਿਰੋਧ ਤੱਕ ਨਹੀਂ ਕੀਤਾ।

ਬਦਲੀ ਤੋਂ ਬਾਅਦ ਗੁਰੂਘਰ ’ਚ ਖੂਨੀ ਝੜਪ, ਗ੍ਰੰਥੀ ਨਾਲ ਹੋਈ ਮਾੜੀ, ਸਹਿਮ ਗਈ ਸੰਗਤ | D5 Channel Punjabi

ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਹਲਫੀਆ ‌ਬਿਆਨ ਦਾਇਰ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਲਈ ਧਿਰ ਬਣਾ ਕੇ ਧਾਰਮਿਕ ਮੁਹਾਜ਼ ’ਤੇ ਵੀ ਕੁਤਾਹੀ ਕੀਤੀ ਹੈ। ਉਹਨਾਂ ਦੇ ਕਦਮ ਨਾਲ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਦੇ ਗਠਨ ਦਾ ਰਾਹ ਪੱਧਰਾ ਹੋਇਆ। ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹੋਰ ਵੀ ਜਾਅਲੀ ਪਹਿਲਕਦਮੀਆਂ ਹਨ ਜਿਸ ਕਾਰਨ ਆਪ ਸ਼ਰਮਸ਼ਾਰ ਹੋ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਮੰਤਰੀਆਂ ਸਮੇਤ ਭ੍ਰਿਸ਼ਟਾਚਾਰੀਆਂ ਖਿਲਾਫ ਕਾਰਵਾਈ ਕਰਨ ਵਿਚ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਡਾ. ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰ ਕੇ ਉਹਨਾਂ ਖਿਲਾਫ ਕੋਈ ਕੇਸ ਦਰਜ ਨਹੀਂ ਕਰਵਾਇਆ। ਉਹਨਾਂ ਕਿਹਾ ਕਿ ਇਸੇ ਤਰੀਕੇ ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਹਨਾਂ ’ਤੇ ਫਿਰੌਤੀ ਉਗਰਾਹੁਣ ਦੇ ਦੋਸ਼ ਹਨ ਤੇ ਸਬੂਤ ਪਹਿਲਾਂ ਹੀ ਜਨਤਕ ਹਨ।

Jathedar ਬਣੇ ਰਹਿਣਗੇ Giani Harpreet Singh! Harjinder Dhami ਨੇ ਦੱਸਿਆ ਅਸਲ ਸੱਚ! | D5 Channel Punjabi

ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀਆਂ ਅਨੈਤਿਕ ਗਤੀਵਿਧੀਆਂ ’ਤੇ ਪਰਦਾ ਪਾਉਂਦੇ ਆ ਰਹੇ ਹਨ ਜਦੋਂ ਕਿ ਮੰਤਰੀ ਨੇ ਇਕ ਦਲਿਤ ਨੌਜਵਾਨ ਦਾ ਜਿਣਸੀ ਸੋਸ਼ਣ ਕੀਤਾ ਅਤੇ ਇਸੇ ਤਰੀਕੇ ਉਹਨਾਂ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਦੇ ਪਰਿਵਾਰ ਖਿਲਾਫ ਵੀ ਕੋਈ ਕਾਰਵਾਈ ਨਹੀਂ ਕੀਤੀ ਜਦੋਂ ਕਿ ਪਰਿਵਾਰ ਜਿਸਮ ਫਰੋਸ਼ੀ ਦੇ ਧੰਦੇ ਵਿਚ ਸ਼ਾਮਲ ਪਾਇਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button