ਅਮਰੀਕਾ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲੇ ਦੀ ਜਾਂਚ ਕਰੇਗੀ ਭਾਰਤੀ ਏਜੰਸੀ
ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਹਮਲੇ ਤੋਂ ਬਾਅਦ ਹੁਣ ਕੈਨੇਡਾ ਅਤੇ ਅਮਰੀਕਾ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲੇ ਦੀ ਜਾਂਚ ਭਾਰਤੀ ਏਜੰਸੀ ਕਰੇਗੀ। ਮਾਰਚ-2023 ਵਿੱਚ, ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੈਨ ਫਰਾਂਸਿਸਕੋ, ਕੈਨੇਡਾ ਅਤੇ ਅਮਰੀਕਾ ਵਿੱਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲੇ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ UAPA ਤਹਿਤ 2 ਵੱਖ-ਵੱਖ FIR ਦਰਜ ਕੀਤੀਆਂ ਹਨ।ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲੇ ਦੌਰਾਨ ਇੱਕ ਗ੍ਰੇਨੇਡ ਵੀ ਸੁੱਟਿਆ ਗਿਆ ਸੀ। ਇਸ ਲਈ ਇਸ ਮਾਮਲੇ ਵਿੱਚ ਸਪੈਸ਼ਲ ਸੈੱਲ ਨੇ ਯੂਏਪੀਏ ਅਤੇ ਵਿਸਫੋਟਕ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਮਾਰਚ ਮਹੀਨੇ ਵਿੱਚ ਹੀ ਸਾਨ ਫਰਾਂਸਿਸਕੋ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਹਮਲਾ ਹੋਇਆ ਸੀ। ਇਸ ਮਾਮਲੇ ਵਿੱਚ ਸਪੈਸ਼ਲ ਸੈੱਲ ਨੇ ਯੂਏਪੀਏ ਤਹਿਤ ਐਫਆਈਆਰ ਦਰਜ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.