Press ReleasePunjabTop News

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਮਾਨਯੋਗ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਹ ਦਿਵਸ ਕਾਨੂੰਨ ਤੇ ਨਿਆਂ ਮੰਤਰਾਲੇ ਅਤੇ ਆਯੂਸ਼, ਭਾਰਤ ਸਰਕਾਰ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਇਆ ਗਿਆ। ਇਸ ਸਮਾਗਮ ਵਿੱਚ ਮਾਣਯੋਗ ਜੱਜਾਂ, ਐਡਵੋਕੇਟ ਜਨਰਲਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਯੋਗ ਆਸਣ ਅਤੇ ਧਿਆਨ ਕਰਨ ਲਈ ਭਾਰੀ ਉਤਸ਼ਾਹ ਦਿਖਾਇਆ।

PM ਮੋਦੀ ਤੇ ਅਮਿਤ ਸ਼ਾਹ ਨੂੰ ਜਾਨੋਂ ਮਾਰਨ ਦੀ ਧਮਕੀ | D5 Channel Punjabi

ਇਸ ਮੌਕੇ ਭਾਗੀਦਾਰਾਂ ਨੂੰ ਯੋਗ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਯੋਗ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਤੋਹਫ਼ਾ ਹੈ ਅਤੇ ਇਹ ਸਰੀਰਕ ਵਿਕਾਸ ਅਤੇ ਮਾਨਸਿਕ ਆਰਾਮ ਦੇ ਨਾਲ-ਨਾਲ ਸਮਰਥਾ, ਲਚਕਤਾ ਅਤੇ ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਸਹਾਇਕ ਹੁੰਦਾ ਹੈ। ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਗੰਭੀਰ ਤਣਾਅ ਵਿੱਚ ਹੋਣ ਕਾਰਨ ਮੌਜੂਦਾ ਸਮੇਂ ਇਸ ਦਾ ਖਾਸ ਮਹੱਤਵ ਹੈ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਕਸਰਤ ਨਹੀਂ ਸਗੋਂ ਆਪਣੇ ਆਪ ਨੂੰ ਸੰਸਾਰ ਅਤੇ ਕੁਦਰਤ ਨਾਲ ਜੋੜਨਾ ਹੈ।
ਅੰਤਰਰਾਸ਼ਟਰੀ ਯੋਗਾ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਇਹ ਦਿਹਾੜਾ ਪੂਰੇ ਭਾਰਤ ਵਿੱਚ ਯੋਗ ਨੂੰ “ਹਰ ਘਰ ਆਂਗਨ” ਤੱਕ ਪਹੁੰਚਾਉਣ, ਹਰ ਵਿਅਕਤੀ ਦੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣ, ਯੋਗ ਦੀ ਮਹੱਤਤਾ ਉਜਾਗਰ ਕਰਨ ਅਤੇ “ਜਨਤਕ ਸਿਹਤ” ਲਈ ਸਰੀਰ ਅਤੇ ਦਿਮਾਗ ਨੂੰ ਤੰਦਰੁਸਤ ਰੱਖਣ ਸਬੰਧੀ ਲਾਭ ਉਜਾਗਰ ਕਰਨ ਦੇ ਉਦੇਸ਼ ਨਾਲ ਮਨਾਇਆ ਜਾ ਰਿਹਾ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button