ਰਾਜਪੁਰਾ ‘ਚ ‘ਆਪ’ ਸਮਰਥਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਹਮਲੇ ‘ਚ ਮ੍ਰਿਤਕ ਦਾ ਰਿਸ਼ਤੇਦਾਰ ਗੰਭੀਰ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਬ ਖਰਾਬ ਹੋਣ ‘ਤੇ ਸ਼ੁਰੂ ਹੋਈ ਬਹਿਸ ਇੰਨੀ ਵਧ ਗਈ ਕਿ ਦੋਸ਼ੀਆਂ ਨੇ ਹਮਲਾ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਕਰੀਬ 6 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਬੀਤੀ ਰਾਤ ਮ੍ਰਿਤਕ ਨੇ ਇੱਕ ਗਲੀ ਵਿਕਰੇਤਾ ਗੁਰਮੀਤ ਸ਼ਰਮਾ ਤੋਂ ਅੰਬ ਖਰੀਦੇ ਸਨ। ਕੁਝ ਅੰਬ ਖਰਾਬ ਹੋਣ ‘ਤੇ ਰੇਹੜੀ ਵਾਲੇ ਨਾਲ ਬਹਿਸ ਕਰਦੇ ਹੋਏ ਥੱਪੜ ਮਾਰਿਆ। ਇਸ ਦੌਰਾਨ ਜਦੋਂ ਉਸ ਦੇ ਸਾਹਮਣੇ ਫਲ ਵੇਚਣ ਦਾ ਕੰਮ ਕਰਨ ਵਾਲਾ ਪਿੰਡ ਮੰਡੌਲੀ ਦਾ ਰਹਿਣ ਵਾਲਾ ਸਚਿੰਦਰ ਸਿੰਘ ਉਸ ਨੂੰ ਬਚਾਉਣ ਲਈ ਆਇਆ ਤਾਂ ਮੁਲਜ਼ਮਾਂ ਨੇ ਸਚਿੰਦਰ ਸਿੰਘ ਦੇ ਥੱਪੜ ਮਾਰ ਦਿੱਤਾ। ਇਸ ’ਤੇ ਸਚਿੰਦਰ ਸਿੰਘ ਨੇ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਵਾਸੀ ਪਿੰਡ ਨੀਲਪੁਰ ਨੂੰ ਫੋਨ ਕੀਤਾ। ਦੋਸ਼ ਹੈ ਕਿ ਮੁਲਜ਼ਮਾਂ ਨੇ ਫੋਨ ਕਰਕੇ ਆਪਣੇ ਸਾਥੀਆਂ ਨੂੰ ਵੀ ਮੌਕੇ ’ਤੇ ਬੁਲਾਇਆ ਜੋ ਕਾਰ ਵਿੱਚ ਆਏ ਸਨ।
ਦੱਸਿਆ ਜਾਂਦਾ ਹੈ ਕਿ ਮ੍ਰਿਤਕ ਸਵਰਨ ਸਿੰਘ ਆਮ ਆਦਮੀ ਪਾਰਟੀ ਦਾ ਸਮਰਥਕ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀਆਂ ਤੋਂ ਇਲਾਵਾ ਫੋਰੈਂਸਿਕ ਟੀਮ ਨੇ ਵੀ ਮੌਕੇ ਦਾ ਦੌਰਾ ਕੀਤਾ। ਪੁਲੀਸ ਨੇ ਇਸ ਸਬੰਧੀ ਹਸਮੁਖ ਸਿੰਘ ਵਾਸੀ ਪਿੰਡ ਦੀਦਸਾ, ਸੰਦੀਪ ਸਿੰਘ ਵਾਸੀ ਵਿਕਾਸ ਨਗਰ, ਸੁਖਦੇਵ ਸਿੰਘ ਵਾਸੀ ਪਿੰਡ ਭਟੇੜੀ, ਕਮਲਜੀਤ ਸਿੰਘ ਵਾਸੀ ਪਿੰਡ ਸੈਦਖੇੜੀ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਸਵਰਨ ਸਿੰਘ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.