ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਲਦ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਸ ਦੇ ਲਈ ਸਮਕਾਲੀ ਜਥੇਬੰਦੀਆਂ ਦੀ ਰਾਏ ਲਈ ਜਾ ਰਹੀ ਹੈ। ਐਸਜੀਪੀਸੀ ਗ੍ਰਹਿ ਮੰਤਰੀ ਸ਼ਾਹ ਨੂੰ ਮਿਲ ਕੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਸਿੱਖ ਗੁਰਦੁਆਰਾ ਐਕਟ 1925 ਸੋਧ ਬਿੱਲ ਵਿੱਚ ਦਖਲ ਦੇਣ ਦੀ ਮੰਗ ਕਰੇਗੀ।
ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸਿੱਖ ਗੁਰਦੁਆਰਾ ਐਕਟ 1925 ਸੋਧ ਬਿੱਲ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਸੀ। ਪਰ ਸ਼੍ਰੋਮਣੀ ਕਮੇਟੀ ਨੇ ਇਸ ਦਾ ਵਿਰੋਧ ਦਰਜ ਕਰਵਾਇਆ ਅਤੇ ਇਸ ਨੂੰ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਾਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਨੁਸਾਰ ਸਿੱਖ ਗੁਰਦੁਆਰਾ ਐਕਟ 1925 ਵਿੱਚ ਪ੍ਰਬੰਧਕ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਸੋਧ ਨਹੀਂ ਕੀਤੀ ਜਾ ਸਕਦੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.