InternationalTop News

Twitter was fined 50 lakh rupees: ਕੇਂਦਰੀ ਹਕੂਮਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਟਵਿੱਟਰ ਨੂੰ ਲੱਗਿਆ 50 ਲੱਖ ਰੁਪਏ ਦਾ ਜ਼ੁਰਮਾਨਾ

Twitter was fined 50 lakh rupees: ਕਰਨਾਟਕ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਦੇ ਆਦੇਸ਼ ਦੇ ਖਿਲਾਫ ਟਵਿਟਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।ਟਵਿੱਟਰ ਨੇ ਕੇਂਦਰ ਸਰਕਾਰ ਦੇ ਕੁਝ ਲੋਕਾਂ ਦੇ ਖਾਤਿਆਂ, ਟਵੀਟ ਅਤੇ URL ਨੂੰ ਬਲਾਕ ਕਰਨ ਦੇ ਆਦੇਸ਼ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਅਦਾਲਤ ਨੇ ਕੇਂਦਰ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਟਵਿੱਟਰ ‘ਤੇ 50 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਕਿਹਾ ਕਿ ਟਵਿਟਰ ਕੋਈ ਕਿਸਾਨ ਨਹੀਂ, ਸਗੋਂ ਅਰਬ ਡਾਲਰ ਦੀ ਕੰਪਨੀ ਹੈ, ਇਸ ਨੂੰ ਨਿਯਮਾਂ ਦਾ ਪਤਾ ਹੋਣਾ ਚਾਹੀਦਾ ਸੀ।

SGPC President ਦਾ ਵੱਡਾ ਐਲਾਨ! CM Mann ਦੇ ਖ਼ਿਲਾਫ਼ ਪਹੁੰਚੇ ਦਿੱਲੀ! | D5 Channel Punjabi

ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਟਵਿੱਟਰ ਨੂੰ ਨੋਟਿਸ ਦਿੱਤੇ ਗਏ ਸਨ, ਪਰ ਟਵਿੱਟਰ ਨੇ ਇਸ ਦੀ ਪਾਲਣਾ ਨਹੀਂ ਕੀਤੀ। ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ 7 ਸਾਲ ਤੱਕ ਦੀ ਕੈਦ ਅਤੇ ਜੁਰਮਾਨਾ ਹੋ ਸਕਦਾ ਹੈ। ਇਹ ਜਾਣਦੇ ਹੋਏ ਵੀ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ। ਹੁਕਮ ਮੰਨਣ ਵਿੱਚ ਦੇਰੀ ਦਾ ਕਾਰਨ ਵੀ ਨਹੀਂ ਦੱਸਿਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button