Press ReleasePunjabTop News

Vigilance Bureau Nabs Patwari: ਵਿਜੀਲੈਂਸ ਵੱਲੋਂ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪਟਵਾਰੀ ਅਤੇ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ

Vigilance Bureau Nabs Patwari:: ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨ ਤਾਰਨ ਜ਼ਿਲ੍ਹੇ ਦੀ ਸਬ-ਤਹਿਸੀਲ ਝਬਾਲ ਵਿਖੇ ਤਾਇਨਾਤ ਪਟਵਾਰੀ ਅਭੀਜੋਤ ਸਿੰਘ ਅਤੇ ਤਹਿਸੀਲਦਾਰ ਦੇ ਰੀਡਰ ਗੁਰਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫ਼ਤਾਰ ਕੀਤਾ ਹੈ। ਮੁਲਜ਼ਮ ਪਟਵਾਰੀ ਅਤੇ ਰੀਡਰ ਨੂੰ ਅਵਤਾਰ ਸਿੰਘ ਵਾਸੀ ਪਿੰਡ ਸਵਰਗਾਪੁਰੀ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਡਿੱਬਰੂਗੜ੍ਹ ਜੇਲ੍ਹ ‘ਚ ਪਹੁੰਚਿਆ ਡੀਸੀ,ਖਾਣੇ ਬਾਰੇ ਅੰਮ੍ਰਿਤਪਾਲ ਨੇ ਕਹੀ ਵੱਡੀ ਗੱਲ! D5 Channel Punjabi
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਵਤਾਰ ਸਿੰਘ ਨੇ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਤਰਨ ਤਾਰਨ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਪਟਵਾਰੀ ਅਤੇ ਰੀਡਰ ਨੇ ਝਬਾਲ ਦੇ ਤਹਿਸੀਲਦਾਰ ਵੱਲੋਂ 25 ਮਈ, 2023 ਨੂੰ ਮੁਸ਼ਤਰਕਾ ਖਾਤਾ (ਸਾਂਝੇ ਖਾਤੇ) ਜ਼ਮੀਨ ਦੇ ਮਾਮਲੇ ਵਿੱਚ ਪਾਸ ਕੀਤੇ ਹੁਕਮਾਂ ਦੇ ਅਮਲ ਨੂੰ ਇਕ ਮਹੀਨੇ ਲਈ ਰੋਕਣ ਬਦਲੇ ਉਸ ਤੋਂ 1 ਲੱਖ ਰੁਪਏ ਰਿਸ਼ਵਤ ਮੰਗੀ ਹੈ।
CM Mann ਸਾਹਬ! ਇਧਰ ਮਾਰੋ ਧਿਆਨ! ਕਿੱਥੇ ਗਈ Punjab ਦੀ ਇਹ ਧਰਤੀ! | D5 Channel Punjabi
ਸ਼ਿਕਾਇਤਕਰਤਾ ਨੇ ਦੱਸਿਆ ਕਿ ਗੁਰਮੇਜ ਸਿੰਘ ਅਤੇ ਪਲਵਿੰਦਰ ਸਿੰਘ ਨੇ 2019 ਵਿੱਚ ਤਹਿਸੀਲਦਾਰ ਝਬਾਲ ਦੇ ਦਫ਼ਤਰ ਵਿਖੇ 68 ਕਨਾਲ ਸਾਂਝੇ ਖਾਤੇ (ਮੁਸ਼ਤਰਕਾ ਖਾਤਾ) ਵਾਲੀ ਜ਼ਮੀਨ ਦੀ ਤਕਸੀਮ ਲਈ ਦਰਖ਼ਾਸਤ ਦਿੱਤੀ ਸੀ ਅਤੇ ਇਸ ਮਾਮਲੇ ਵਿੱਚ ਉਸ ਦਾ ਪੱਖ ਸੁਣੇ ਬਗ਼ੈਰ ਤਹਿਸੀਲਦਾਰ ਨੇ 25 ਮਈ, 2023 ਨੂੰ ਗੁਰਮੇਜ ਸਿੰਘ ਅਤੇ ਹੋਰਨਾਂ ਦੇ ਹੱਕ ਵਿੱਚ ਫ਼ੈਸਲਾ ਕਰ ਦਿੱਤਾ। ਇਸ ਫ਼ੈਸਲੇ ਤੋਂ ਬਾਅਦ ਗੁਰਮੇਜ ਸਿੰਘ ਨੇ ਪਟਵਾਰੀ ਅਭੀਜੋਤ ਸਿੰਘ ਨਾਲ ਮਿਲੀਭੁਗਤ ਕਰਕੇ 7 ਕਨਾਲ 14 ਮਰਲੇ ਵਾਧੂ ਜ਼ਮੀਨ ਲੈ ਲਈ ਅਤੇ ਜਦੋਂ ਸ਼ਿਕਾਇਤਕਰਤਾ ਨੇ ਪਟਵਾਰੀ ਅਤੇ ਤਹਿਸੀਲਦਾਰ ਦੇ ਰੀਡਰ ਕੋਲ ਪਹੁੰਚ ਕੀਤੀ ਤਾਂ ਉਨ੍ਹਾਂ ਨੇ ਤਹਿਸੀਲਦਾਰ ਦੇ ਹੁਕਮ ‘ਤੇ ਇੱਕ ਮਹੀਨੇ ਤੱਕ ਅਮਲ ਰੋਕਣ ਲਈ ਉਸ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ।
Canada Government ਦਾ Work Visa ‘ਤੇ ਫ਼ੈਸਲਾ, ਹੁਣ ਹੋਵੇਗਾ ਡਬਲ ਫਾਇਦਾ, ਆਈ ਖੁਸ਼ਖ਼ਬਰੀ | D5 Channel Punjabi
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਪਟਵਾਰੀ ਅਤੇ ਤਹਿਸੀਲਦਾਰ ਦੇ ਰੀਡਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button