Breaking NewsPunjabTop News

UP Gangster Mukhtar Ansari: UP ਦੇ ਗੈਂਗਸਟਰ ਮੁਖਤਾਰ ਅੰਸਾਰੀ ਦੀ ਸੁਪਰੀਮ ਕੋਰਟ ‘ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਦੇਣ ਤੋਂ ਕੋਰੀ ਨਾਂਹ, ਕੈਪਟਨ ਅਮਰਿੰਦਰ ਸਿੰਘ ‘ਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਪੈਂਨਸ਼ਨ ਹੋਵੇਗੀ ਰੱਦ!

UP Gangster Mukhtar Ansari: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਤੋਂ ਖੌਫ਼ਨਾਕ ਅਪਰਾਧੀ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਦੇਣ ਤੋਂ ਸਾਫ਼ ਤੌਰ ਤੇ ਮਨ੍ਹਾਂ ਕਰ ਦਿੱਤਾ ਹੈ। ਉਨ੍ਹਾਂ ਨੇ ਸਾਫ਼ ਤੌਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅੰਮਰਿੰਦਰ ਸਿੰਘ ‘ਤੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਤਿੱਖਾ ਹਮਲਾ ਬੋਲਦਿਆ ਟਵੀਟ ਕੀਤਾ ਕਿ “UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ .. ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ ਵਿੱਚ ਉਹਨਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ..।”

ਜ਼ਿਕਰਯੋਗ ਹੈ ਕਿ ਜਨਵਰੀ 2019 ‘ਚ ਮੋਹਾਲੀ ਪੁਲਸ ਅੰਸਾਰੀ ਨੂੰ ਉੱਤਰ ਪ੍ਰਦੇਸ਼ ਦੀ ਜੇਲ ਤੋਂ ਟਰਾਂਜ਼ਿਟ ਰਿਮਾਂਡ ‘ਤੇ ਲੈ ਕੇ ਆਈ ਸੀ। ਅੰਸਾਰੀ ‘ਤੇ ਮੋਹਾਲੀ ਦੇ ਸੈਕਟਰ-70 ‘ਚ ਇਕ ਬਿਲਡਰ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਦੋਸ਼ ਸੀ। ਉੱਤਰ ਪ੍ਰਦੇਸ਼ ਪੁਲਿਸ ਨੇ ਅੰਸਾਰੀ ਨੂੰ ਵਾਪਸ ਭੇਜਣ ਲਈ 25 ਰੀਮਾਈਂਡਰ ਭੇਜੇ ਸਨ, ਪਰ ਉਨ੍ਹਾਂ ਨੂੰ ਨਹੀਂ ਭੇਜਿਆ ਗਿਆ। ਬਾਅਦ ਵਿੱਚ ਉੱਤਰ ਪ੍ਰਦੇਸ਼ ਪੁਲਿਸ ਸੁਪਰੀਮ ਕੋਰਟ ਪਹੁੰਚੀ ਸੀ। ਅੰਸਾਰੀ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਤੋਂ ਲਿਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button