IndiaTop News

Gangsters Shifts Andaman Nicobar Jail: ਕੌਮੀ ਜਾਂਚ ਏਜੰਸੀ NIA, ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਨੂੰ ਅੰਡੇਮਾਨ ਅਤੇ ਨਿਕੋਬਾਰ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਕਰ ਰਹੀ ਤਿਆਰੀ, ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ

Gangsters Shifts Andaman Nicobar Jail: ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿਚ ਬੰਦ 10 ਤੋਂ 12 ਗੈਂਗਸਟਰਾਂ ਨੂੰ ਅੰਡੇਮਾਨ ਅਤੇ ਨਿਕੋਬਾਰ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਤਿਆਰੀ ਚੱਲ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੇਸ਼ ਦੇ ਸੱਬ ਤੋਂ ਵੱਡੀ ਜਾਂਚ ਏਜੰਸੀ NIA ਨੇ ਪੰਜਾਬ ‘ਤੇ ਦਿੱਲੀ ਦੀਆਂ ਜੇਲ੍ਹਾਂ ਅੰਦਰ ਗੈਂਗਸਟਰਾਂ ਤੇ ਹੋ ਰਹੇ ਹਮਲਿਆ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਨੂੰ ਇਕ ਪੱਤਰ ਲਿਖਿਆ ਹੈ, ਜਿਸ ‘ਚ ਦਿੱਲੀ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੀਆਂ ਜੇਲ੍ਹਾਂ ‘ਚ ਬੰਦ ਇਨ੍ਹਾਂ ਅਪਰਾਧੀਆਂ ਨੂੰ ਅੰਡੇਮਾਨ ਦੀਆਂ ਜੇਲ੍ਹਾਂ ਚ ਭੇਜਣ ਦੀ ਸਿਫਾਰਿਸ਼ ਕੀਤੀ ਗਈ ਹੈ।

ਕੌਮੀ ਜਾਂਚ ਏਜੰਸੀ NIA ਪਿਛਲੇ ਕੁਝ ਮਹੀਨਿਆਂ ਤੋਂ ਉੱਤਰੀ ਭਾਰਤ ਦੀਆਂ ਜੇਲ੍ਹਾਂ ਦੀਆਂ ਸਥਿਤੀ ਨੂੰ ਦੇਖਦੇ ਹੋਏ ਇਹ ਵਿਚਾਰ ਕਰ ਰਹੀ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤੀ ਪ੍ਰਸਤਾਵ ਗੈਂਗਸਟਰਾਂ ਨੂੰ ਦੱਖਣੀ ਭਾਰਤ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦਾ ਸੀ, ਪਰ ਇਹ ਇੱਕ ਲੰਬੀ ਪ੍ਰਕਿਰਿਆ ਹੋਵੇਗੀ ਕਿਉਂਕਿ ਰਾਜ ਸਰਕਾਰਾਂ ਤੋਂ ਇਜਾਜ਼ਤ ਲੈਣੀ ਪਵੇਗੀ। ਸੂਤਰ ਨੇ ਕਿਹਾ, “ਕਿਉਂਕਿ ਅੰਡੇਮਾਨ ਅਤੇ ਨਿਕੋਬਾਰ ਟਾਪੂ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਹੈ, ਅਤੇ ਇਸ ਦਾ ਪ੍ਰਸ਼ਾਸਨ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦਾ ਹੈ, ਇਸ ਲਈ ਪ੍ਰਕਿਰਿਆ ਘੱਟ ਸਮਾਂ ਲਵੇਗੀ। ਏਜੰਸੀ ਫਿਲਹਾਲ ਕਾਨੂੰਨੀ ਰਾਏ ਵੀ ਮੰਗ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button