PunjabTop NewsUncategorized

ਅੰਸਾਰੀ ਮਾਮਲੇ ਤੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਕਰਨਗੇ ਪ੍ਰੈੱਸ ਕਾਨਫਰੰਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਦੀ ਕਾਂਗਰਸ ਸਰਕਾਰ ਵੇਲੇ ਜੇਲ੍ਹ ਚ ਹੋਈ ਖਾਤਰਦਾਰੀ ਨੂੰ ਲੈਕੇ ਓਦੋਂ ਦਾ ਖਰਚਾ ਤਤਕਾਲੀ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲਣ ਦੇ ਕੀਤੇ ਟਵੀਟ ਬਾਦ ਰਾਜਨੀਤਕ ਕਲੇਸ਼ ਵਧਦਾ ਨਜ਼ਰ ਆ ਰਿਹਾ ਹੈ।

ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਤਤਕਾਲੀ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਸੀਐਮ ਮਾਨ ਵਾਰੇ ਟਵੀਟ ਕਰਕੇ ਲਿਖਿਆ ਕਿ ਉਹ ਟਵਿਟਰ-ਟਵਿਟਰ ਖੇਡਣ ‘ਚ ਵਿਸ਼ਵਾਸ ਨਹੀਂ ਰੱਖਦੇ। ਉਨ੍ਹਾਂ ਕਿਹਾ ਕਿ ਉਹ ਸਾਰੇ ਜ਼ਰੂਰੀ ਦਸਤਾਵੇਜ਼ਾਂ ਨਾਲ ਅੱਜ ਸਵੇਰੇ 10 ਵਜੇ ਪ੍ਰੈਸ ਕਾਨਫਰੰਸ ਕਰਕੇ ਆਪਣਾ ਜਵਾਬ ਦੇਣਗੇ। ਰੰਧਾਵਾ ਨੇ ਸੀਐਮ ਮਾਨ ਨੂੰ ਕਿਹਾ ਕਿ ਅਯੋਗਤਾ ਅਤੇ ਬੁਨਿਆਦੀ ਢਾਂਚੇ ਦੀ ਘਾਟ ਪੰਜਾਬ ਲਈ ਹਾਨੀਕਾਰਕ ਹੈ।ਇਸ ਪ੍ਰੈਸ ਕਾਨਫਰੰਸ ਵਿੱਚ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸ਼ਾਮਲ ਹੋਣਗੇ। ਸੀਐਮ ਮਾਨ ਦੇ ਟਵੀਟ ਤੋਂ ਬਾਅਦ ਸਾਰੇ ਨੇਤਾ ਲਗਾਤਾਰ ਉਨ੍ਹਾਂ ਦੀ ਘੇਰਾਬੰਦੀ ‘ਚ ਲੱਗੇ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button